Zila Parishad ਤੇ ਪੰਚਾਇਤ ਸੰਮਤੀ ਚੋਣਾਂ : ਭਾਜਪਾ ਦੇ ਵਫ਼ਦ ਨੇ ਸੂਬੇ ਦੇ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

By : JAGDISH

Published : Dec 3, 2025, 4:11 pm IST
Updated : Dec 3, 2025, 4:34 pm IST
SHARE ARTICLE
Zila Parishad and Panchayat Samiti Elections: BJP delegation meets State Election Commissioner
Zila Parishad and Panchayat Samiti Elections: BJP delegation meets State Election Commissioner

ਨਾਮਜ਼ਦਗੀ ਅਤੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਭਾਰਤੀ ਜਨਤਾ ਪਾਰਟੀ ਦੇ ਵਫ਼ਦ ਨੇ ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਸੁਭਾਸ਼ ਸ਼ਰਮਾ, ਸੰਜੀਵ ਵਸ਼ਿਸ਼ਟ, ਵਿਨੀਤ ਜੋਸ਼ੀ, ਡਾ. ਜਗਮੋਹਨ ਸਿੰਘ ਰਾਜੂ ਅਤੇ ਪਰਮਪਾਲ ਕੌਰ ਮਲੂਕਾ ਸ਼ਾਮਲ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਸੁਭਾਸ਼ ਸ਼ਰਮਾ ਅਤੇ ਡਾ. ਜਗਮੋਹਨ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੇ ਚੋਣ ਕਮਿਸ਼ਨਰ ਅੱਗੇ ਮੁੱਖ ਤੌਰ 'ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਮੰਗ ਰੱਖੀ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਪੂਰੀ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਪਾਰਦਰਸ਼ਤਾ ਬਣੀ ਰਹੇ।

ਧੱਕੇਸ਼ਾਹੀ ਦੇ ਗੰਭੀਰ ਦੋਸ਼ : ਵਫ਼ਦ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਵੱਲੋਂ ਨਾਮਜ਼ਦਗੀਆਂ ਭਰਨ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ । ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਮਾਜਰੀ ਬਲਾਕ ਵਿੱਚ ਇੱਕ ਉਮੀਦਵਾਰ ਨੂੰ ਐਸ.ਐਚ.ਓ.  ਵੱਲੋਂ ਫੋਨ ਕਰਕੇ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਣ ਲਈ ਧਮਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਈ ਹਥਕੰਡੇ ਵਰਤ ਕੇ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਭਰਨ ਤੋਂ ਰੋਕ ਰਿਹਾ ਹੈ।

ਮੋਹਾਲੀ ਚੋਣਾਂ: ਵਫ਼ਦ ਨੇ ਮੰਗ ਕੀਤੀ ਕਿ ਮੋਹਾਲੀ ਜ਼ਿਲ੍ਹੇ ’ਚ ਡੇਰਾ ਬੱਸੀ ਅਤੇ ਖਰੜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਇਕੱਠੀਆਂ ਕਰਵਾਈਆਂ ਜਾਣ। ਭਾਜਪਾ ਆਗੂਆਂ ਨੇ ਅਫ਼ਸਰਸ਼ਾਹੀ  ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਅਧਿਕਾਰੀ ਆਪਣੇ 'ਸਿਆਸੀ ਆਕਾਵਾਂ' ਦੀ ਸਲਾਹ 'ਤੇ ਕੰਮ ਨਾ ਕਰਨ। ਉਨ੍ਹਾਂ ਕਿਹਾ, "ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ, ਪਰ ਅਸੀਂ ਪੱਖਪਾਤ ਕਰਨ ਵਾਲੇ ਅਧਿਕਾਰੀਆਂ ਦੇ ਐਕਸ਼ਨ ਨੋਟ ਕਰ ਰਹੇ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement