
ਪਾਕਿਸਤਾਨ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ਼੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰੇ...
ਨਵੀਂ ਦਿੱਲੀ: ਪਾਕਿਸਤਾਨ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ਼੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰੇ ਉਤੇ ਹੋਏ ਹਮਲੇ ਤੋਂ ਬਾਅਦ ਭਾਰਤ ਦੇ ਸਿੱਖਾਂ ਨੇ ਪ੍ਰਦਰਸ਼ਨ ਕੀਤਾ। ਕਈ ਸਿੱਖ ਸੰਗਠਨਾਂ ਨੇ ਨਵੀਂ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਪ੍ਰਦਸ਼ਨਕਾਰੀਆਂ ਨੂੰ ਪਾਕਿਸਤਾਨ ਅੰਬੈਸੀ ਤੋਂ ਪਹਿਲਾਂ ਹੀ ਬੈਰੀਕੇਡ ਲਗਾ ਕੇ ਰੋਕ ਲਿਆ।
Delhi: Akali Dal and Delhi Sikh Gurdwara Management Committee protests against Pakistan over the mob attack on Nankana Sahib yesterday pic.twitter.com/kAingHQvfh
— ANI (@ANI) January 4, 2020
ਇਸ ਦੌਰਾਨ ਦਿੱਲੀ 'ਚ ਪਾਕਿਸਤਾਨੀ ਦੂਤਘਰ ਦੇ ਬਾਹਰ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਘੱਟ ਸੰਖਿਆ ਸਿੱਖਾਂ ਦੇ ਮੁੱਦੇ ਨੂੰ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿਚ ਰਹਿੰਦੇ ਸਿੱਖ ਆਪਣੇ ਆਪ ਨੂੰ ਬਹੁਤ ਅਸਰੁੱਖਿਅਤ ਮਹਿਸੂਸ ਕਰ ਰਹੇ ਹਨ।
Sukhbir Singh Badal
ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਤੁਰੰਤ ਜਾਂਚ ਹੋਵੇ : ਮਨਜਿੰਦਰ ਸਿੰਘ ਸਿਰਸਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਅਨੁਸਾਰ, ਇਸ ਸਬੰਧੀ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ।
Nankana Sahib
ਉਨ੍ਹਾਂ ਦਾ ਕਹਿਣਾ ਹੈ ਕਿ ਭੀੜ ਨੇ ਗੇਟ ਤੋੜ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਹਮਲੇ ਤੋਂ ਪਹਿਲਾਂ ਹਸਨ ਨੇ ਭੀੜ ਨੂੰ ਸੰਬੋਧਨ ਕੀਤਾ। ਉਸ ਨੇ ਸਿੱਖਾਂ ਨੂੰ ਨਨਕਾਣਾ ਸਾਹਿਬ ਤੋਂ ਬਾਹਰ ਕੱਢਣ ਤੇ ਗੁਰਦੁਆਰੇ ਦਾ ਨਾਂ ਬਦਲਣ ਦੀ ਧਮਕੀ ਦਿੱਤੀ। ਉਨ੍ਹਾਂ ਪਾਕਿ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
Sikh
ਭਾਰਤ 'ਚ ਸੀਏਏ ਬਣਨ ਤੋਂ ਬਾਅਦ ਪਾਕਿਸਤਾਨ 'ਚ ਘੱਟ ਗਿਣਤੀਆਂ 'ਤੇ ਹਮਲੇ ਵਧ ਗਏ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿ ਸਰਕਾਰ ਸਾਹਮਣੇ ਇਹ ਮਾਮਲਾ ਉਠਾਉਣ ਦੀ ਮੰਗ ਕੀਤੀ ਹੈ।