ਪੰਜਾਬ ਸਰਕਾਰ ਲਈ ‘ਗਲੇ ਦੀ ਹੱਡੀ’ ਬਣਨ ਲੱਗਾ ਭਾਜਪਾ ਆਗੂਆਂ ਦੀ ਰਾਖੀ ਦਾ ਮਾਮਲਾ
Published : Jan 4, 2021, 5:57 pm IST
Updated : Jan 4, 2021, 5:57 pm IST
SHARE ARTICLE
Capt Amrinder Singh
Capt Amrinder Singh

ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢਣ ਦੀ ਚਿਤਾਵਨੀ

ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਨੇ ਸਿਆਸਤਦਾਨਾਂ ਦੀ ਹਾਲਤ ਪਤਲੀ ਕਰ ਦਿਤੀ ਹੈ। ਕੀ ਸੱਤਾਧਾਰੀ ਅਤੇ ਕੀ ਵਿਰੋਧੀ ਧਿਰ, ਸਭ ਦੀ ਨਜ਼ਰਾਂ ਹੁਣ ਕਿਸਾਨਾਂ ਦੇ ਚੱਲ ਰਹੇ ਅੰਦੋਲਨ ’ਤੇ ਟਿੱਕੀਆਂ ਹੋਈਆਂ ਹਨ। ਭਾਵੇਂ ਸਾਰੀਆਂ ਧਿਰਾਂ ਫੂਕ-ਫੂਕ ਕੇ ਕਦਮ ਰੱਖ ਰਹੀਆਂ ਹਨ, ਪਰ ਸਭ ਤੋਂ ਜ਼ਿਆਦਾ ਔਖੀ ਸਥਿਤੀ ਭਾਜਪਾ ਆਗੂਆਂ ਲਈ ਬਣੀ ਹੋਈ ਹੈ। ਜੇਕਰ ਉਹ ਚੁਪ ਬੈਠ ਕੇ ਤਮਾਸ਼ਾ ਵੇਖਦੇ ਹਨ ਤਾਂ ਹਾਈ ਕਮਾਂਡ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ, ਜੇਕਰ ਹਾਈ ਕਮਾਂਡ ਦੀਆਂ ਹਦਾਇਤਾਂ ਮੁਤਾਬਕ ਵਿਚਰਦੇ ਹਨ ਤਾਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। 

Capt. Amrinder SinghCapt. Amrinder Singh

ਭਾਜਪਾ ਆਗੂ ਮਜ਼ਬੂਰੀਵੱਸ ਹੁਣ ਤਕ ਖੇਤੀ ਕਾਨੂੰਨਾਂ ਦੇ ਹੱਕ ’ਚ ਬੋਲਣ ਲਈ ਮਜ਼ਬੂਰ ਹਨ। ਭਾਜਪਾ ਆਗੂਆਂ ਦੀ ਇਹ ਮਜਬੂਰੀ ਹੁਣ ਕੈਪਟਨ ਸਰਕਾਰ ਲਈ ਮੁਸੀਬਤ ਬਣਨ ਲੱਗੀ ਹੈ। ਭਾਜਪਾ ਲੀਡਰਸ਼ਿਪ ਕਿਸਾਨਾਂ ਦੇ ਸੰਘਰਸ਼ ਨੂੰ ਕਾਂਗਰਸ ਦੀ ਸ਼ਹਿ ਪ੍ਰਾਪਤ ਕਰਾਰ ਦਿੰਦੀ ਰਹੀ ਹੈ। ਹੁਣ ਜਦੋਂ ਕੈਪਟਨ ਸਰਕਾਰ ਨੇ ਆਪਣੀਆਂ ਵਿਧਾਨਿਕ ਮਜਬੂਰੀਆਂ ਕਾਰਨ ਭਾਜਪਾ ਆਗੂਆਂ ਨੂੰ ਸੁਰੱਖਿਆ ਦੇਣ ਲਈ ਕਦਮ ਚੁਕਣੇ ਸ਼ੁਰੂ ਕੀਤੇ ਹਨ ਤਾਂ ਹੁਣ ਖੁਦ ਸਰਕਾਰ ਲਈ ਕਿਸਾਨਾਂ ਦੇ ਵਿਰੋਧ ਦਾ ਖ਼ਤਰਾ ਪੈਦਾ ਹੋ ਗਿਆ ਹੈ। 

Harjeet Singh GrewalHarjeet Singh Grewal

ਕਾਬਲੇਗੌਰ ਹੈ ਕਿ ਬਰਨਾਲਾ ਦੇ ਕਸਬਾ ਧਨੌਲਾ ਵਿਚ ਕੁਝ ਨੌਜਵਾਨਾਂ ਨੇ ਬੀਜੇਪੀ ਲੀਡਰ ਹਰਜੀਤ ਗਰੇਵਾਲ ਖਿਲਾਫ ਮੁਰਦਾਬਾਦ ਦੇ ਨਾਅਰੇ ਲਿਖੇ ਤੇ ਸਮਾਜਿਕ ਬਾਈਕਾਟ ਦੇ ਫਲੈਕਸ ਲਾਏ ਸਨ। ਇਸ ਦੇ ਦੋਸ਼ ਹੇਠ ਪੁਲਿਸ ਨੇ 3 ਨੌਜਵਾਨਾਂ ਖਿਲਾਫ ਕੇਸ ਦਰਜ ਕੀਤਾ ਹੈ ਤੇ 1 ਨੌਜਵਾਨ ਨੂੰ ਗਿ੍ਰਫ਼ਤਾਰ ਕਰਕੇ ਬਠਿੰਡਾ ਜੇਲ੍ਹ ਭੇਜ ਦਿਤਾ ਹੈ। ਸਥਾਨਕ ਐਸਐਚਓ ਕੁਲਦੀਪ ਸਿੰਘ ਮੁਤਾਬਕ ਨੌਜਵਾਨ ਕਸਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸੀ, ਜਿਸ ਕਾਰਨ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। 

Delhi DharnaDelhi Dharna

ਇਸ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹੁਣ ਕੈਪਟਨ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦੀ ਯੋਜਨਾਬੰਦੀ ਸ਼ੁਰੂ ਕਰ ਦਿਤੀ ਹੈ, ਜਿਸ ਨੇ ਕੈਪਟਨ ਸਰਕਾਰ ਦੀ ਚਿੰਤਾ ਵਧਾ ਦਿਤੀ ਹੈ।  ਕਿਸਾਨ ਆਗੂ ਗੁਰਮੇਲ ਸਿੰਘ ਮੁਤਾਬਕ ਭਾਜਪਾ ਆਗੂਆਂ ਦਾ ਬਾਈਕਾਟ ਕਿਸਾਨ ਜਥੇਬੰਦੀਆਂ ਦੇ ਐਲਾਨ ਮੁਤਾਬਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਹੁਣ ਕੇਂਦਰ ਸਰਕਾਰ ਦੇ ਨਾਲ ਰਲ ਕੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬਣਾਉਣ ’ਚ ਕੈਪਟਨ ਸਰਕਾਰ ਦੀ ਵੀ ਅਹਿਮ ਭੂਮਿਕਾ ਰਹੀ ਹੈ। ਕਿਸਾਨ ਆਗੂਆਂ ਨੇ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਪਰਚੇ ਰੱਦ ਨਾ ਕਰਨ ਦੀ ਸੂਰਤ ’ਚ ਸਰਕਾਰ ਖਿਲਾਫ਼ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿਤੀ ਹੈ।        

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement