
ਉਨ੍ਹਾਂ ਦਾ ਅੰਤਿਮ ਸੰਸਕਾਰ ਭਰਤਗੜ੍ਹ ਦੀ ਸ਼ਮਸ਼ਾਨਘਾਟ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ।
ਰੂਪਨਗਰ/ਭਰਤਗੜ੍ਹ- ਸਿੱਖ ਪੰਥ ਦੇ ਪ੍ਰਸਿੱਧ ਢਾਡੀ ਗਿ. ਪ੍ਰਿਤਪਾਲ ਸਿੰਘ ਬੈਂਸ, ਭਰਤਗੜ੍ਹ ਵਾਲੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਗਿ. ਪ੍ਰਿਤਪਾਲ ਸਿੰਘ ਬੈਂਸ ਦਾ ਕੁਝ ਦਿਨਾਂ ਤੋਂ ਮੁਹਾਲੀ ਦੇ ਇਕ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ, ਜਿੱਥੇ ਉਹ ਸਮੂਹ ਪਰਿਵਾਰ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸਦੀਵੀ ਵਿਛੋੜਾ ਦੇ ਗਏ। ਗਿ. ਪ੍ਰਿਤਪਾਲ ਸਿੰਘ ਆਪਣੀ ਜ਼ਿੰਦਗੀ ਦੇ ਬਚਪਨ ਤੋਂ ਲੈ ਕੇ ਅੰਤ ਤੱਕ ਸਿੱਖ ਇਤਿਹਾਸ ਨਾਲ ਜੁੜੇ ਰਹੇ ਅਤੇ ਸੰਸਾਰ ਦੇ ਕਈ ਦੇਸ਼ਾਂ 'ਚ ਆਪਣੇ ਜਥਿਆਂ ਨਾਲ ਸਿੱਖ ਇਤਿਹਾਸ ਬਾਰੇ ਜਾਗਰੂਕ ਕਰਦੇ ਰਹੇ।
ਗਿ. ਪ੍ਰਿਤਪਾਲ ਸਿੰਘ ਬੈਂਸ ਦੇ ਘਰ ਪਤਨੀ ਦੇ ਨਾਲ ਦੋ ਧੀਆਂ, ਇਕ ਪੁੱਤਰ ਅਤੇ ਇਕ ਨੂੰਹ ਹੈ।। ਉਨ੍ਹਾਂ ਦਾ ਅੰਤਿਮ ਸੰਸਕਾਰ ਭਰਤਗੜ੍ਹ ਦੀ ਸ਼ਮਸ਼ਾਨਘਾਟ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ।