ਸੰਗਰੂਰ ’ਚ ਪੰਜਾਬ ਭਾਜਪਾ ਪ੍ਰਧਾਨ ਦਾ ਵਿਰੋਧ ਕਰਨ ਉਤੇ ਕਿਸਾਨਾਂ ’ਤੇ ਲਾਠੀਚਾਰਜ
Published : Jan 4, 2021, 12:45 am IST
Updated : Jan 4, 2021, 12:45 am IST
SHARE ARTICLE
image
image

ਸੰਗਰੂਰ ’ਚ ਪੰਜਾਬ ਭਾਜਪਾ ਪ੍ਰਧਾਨ ਦਾ ਵਿਰੋਧ ਕਰਨ ਉਤੇ ਕਿਸਾਨਾਂ ’ਤੇ ਲਾਠੀਚਾਰਜ

ਸੰਗਰੂਰ, 3 ਜਨਵਰੀ (ਬਲਵਿੰਦਰ ਸਿੰਘ ਭੁੱਲਰ, ਮਨੋਜ ਸ਼ਰਮਾ): ਸੰਗਰੂਰ ’ਚ 32 ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਭਾਜਪਾ ਪ੍ਰਧਾਨ ਅਸ਼ਵਨ ੀ ਸ਼ਰਮਾ ਦੀ ਮੀਟਿੰਗ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ। ਅੱਜ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸੰਗਰੂਰ ਵਿਚ ਆਮਦ ਕਿਸਾਨਾਂ ਨੇ ਪੁਲਿਸ ਵਲੋਂ ਲਗਾਏ ਬੈਰੀਕੇਡ ਤੋੜ ਦਿਤੇ ਸਨ ਜਿਸ ਕਾਰਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ ਅਤੇ ਪੁਲਿਸ ਵਲੋਂ ਵਿਖਾਵਾਕਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਦੌਰਾਨ ਕਈ ਕਿਸਾਨ ਜ਼ਖ਼ਮੀ ਵੀ ਹੋਏ। ਇਸ ਲਾਠੀਚਾਰਜ ਵਿਚ ਕਿਸਾਨ ਗਰਪ੍ਰੀਤ ਸਿੰਘ ਬਹਾਦਰਪੁਰ ਦੇ ਕਾਫ਼ੀ ਗੰਭੀਰ ਰੂਪ ਵਿਚ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਭਰਤੀ ਕਰਵਾਇਆ ਗਿਆ ਹੈ। 
ਕਿਰਤੀ ਕਿਸਾਨ ਯੂਨੀਅਨ ਦੇ ਯੂਥ ਕਨਵੀਨਰ ਜਸਦੀਪ ਸਿੰਘ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਕ ਪਾਸੇ ਇਹ ਕਹਿ ਰਹੀ ਹੈ ਕਿ ਉਹ ਕਿਸਾਨਾਂ ਦੇ ਨਾਲ ਹੈ, ਪਰ ਦੂਜੇ ਪਾਸੇ ਪੰਜਾਬ ਵਿਚ ਕਿਸਾਨਾਂ ਤੇ ਲਾਠੀਚਾਰਜ ਕਰਵਾ ਰਹੀ ਹੈ।
ਪੰਜਾਬ ਸਰਕਾਰ ਦਾ ਇਹ ਦੋਗਲਾ ਕਿਰਦਾਰ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਭਾਜਪਾ ਦਾ ਕੋਈ ਵੀ ਪ੍ਰੋਗਰਾਮ ਨਹੀਂ ਹੋਣ ਦੇਣਗੇ, ਭਾਵੇਂ ਇਸ ਲਈ ਕੈਪਟਨ ਸਰਕਾਰ ਜਿੰਨ੍ਹਾਂ ਮਰਜ਼ੀ ਲਾਠੀਚਾਰਜ ਕਰ ਲਵੇ। ਇਹ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਦਰਸ਼ਨ ਸਿੰਘ ਕੁੰਨਰਾਂ, ਕੁੱਲ ਹਿੰਦ ਕਿਸਾਨ ਸਭਾ ਦੇ ਨਿਰਮਲ ਸਿੰਘ ਬਟੜਿਆਣਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਰੰਜਣ ਸਿੰਘ ਦੋਹਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਗੋਬਿੰਦਰ ਸਿੰਘ ਮੰਗਵਾਲ ਆਦਿ ਸਮੇਤ ਸਾਰੀਆਂ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।
ਫੋਟੋ ਨੰ 3 ਅੇਸਅੇਨਜੀ 11

ਡੱਬੀ

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement