ਤੇਜ਼ ਰਫ਼ਤਾਰ ਟਰੱਕ ਦੀ ਮੋਟਰ ਸਾਈਕਲ ਨਾਲ ਫੇਟ ’ਚ ਦੋ ਦੀ ਮੌਤ
Published : Jan 4, 2021, 12:47 am IST
Updated : Jan 4, 2021, 12:47 am IST
SHARE ARTICLE
image
image

ਤੇਜ਼ ਰਫ਼ਤਾਰ ਟਰੱਕ ਦੀ ਮੋਟਰ ਸਾਈਕਲ ਨਾਲ ਫੇਟ ’ਚ ਦੋ ਦੀ ਮੌਤ

ਮਲੇਰਕੋਟਲਾ, 3 ਜਨਵਰੀ (ਏਸ਼ੀਆ): ਮਲੇਰਕੋਟਲਾ-ਧੂਰੀ ਮੁੱਖ ਸੜਕ ’ਤੇ ਵਾਪਰੇ ਇਕ ਦਰਦਨਾਕ ਹਾਦਸ਼ੇ ਵਿਚ ਤੇਜ਼ ਰਫ਼ਤਾਰ ਟਰੱਕ ਦੀ ਫੇਟ ’ਚ ਆਏ ਮੋਟਰ ਸਾਈਕਲ ਸਵਾਰ ਮਾਂ ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੋਟਰ ਸਾਈਕਲ ਚਲਾ ਰਿਹਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰਤ ਸਿਵਲ ਹਸਪਤਾਲ ਮਲੇਰਕੋਟਲਾ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿਚ ਮਾਰੀ ਗਈ ਮਹਿਲਾ ਦੀ ਪਛਾਣ ਮਨਜੀਤ ਕੌਰ ਅਤੇ ਉਸ ਦੀ ਮਾਸੂਮ ਬੇਟੀ ਮਾਨਵੀ ਵਜੋਂ ਹੋਈ ਹੈ ਜਦਕਿ ਫੱਟੜ ਦਾ ਨਾ ਪਵਨ ਕੁਮਾਰ ਵਾਸ਼ੀ ਲੁਧਿਆਣਾ ਦਸਿਆ ਜਾ ਰਿਹਾ ਹੈ। ਪੁਲਿਸ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਦਰਜ ਕਰਵਾਏ ਅਪਣੇ ਬਿਆਨ ਵਿਚ ਪਵਨ ਕੁਮਾਰ ਨੇ ਦਸਿਆ ਕਿ ਉਹ ਅਪਣੀ ਪਤਨੀ ਅਤੇ ਬੇਟੀ ਸਮੇਤ ਮੋਟਰ ਸਾਈਕਲ ’ਤੇ ਅਪਣੀ ਭੈਣ ਕੋਲ ਸੰਗਰੂਰ ਨੇੜੇ ਪਿੰਡ ਬਡਰੁੱਖਾਂ ਜਾ ਰਿਹਾ ਸੀ। ਜਦੋਂ ਉਹ ਧੂਰੀ ਰੋਡ ’ਤੇ ਰਿਲਾਇੰਸ ਪਟਰੌਲ ਪੰਪ ਨੇੜੇ ਪਹੁੰਚਿਆ ਤਾਂ ਪਿੱਛੋਂ ਤੇਜ਼ ਰਫ਼ਤਾਰ ਆ ਰਹੇ ਇਕ ਟਰੱਕ ਨੇ ਉਸ ਦੇ ਮੋਟਰ ਸਾਈਕਲ ਵਿਚ ਜ਼ੋਰਦਾਰ ਟੱਕਰ ਮਾਰੀ। ਟੱਕਰ ਐਨੀ ਭਿਆਨਕ ਸੀ ਕਿ ਉਸ ਦੀ ਪਤਨੀ ਮਨਜੀਤ ਕੌਰ ਅਤੇ ਬੇਟੀ ਮਾਨਵੀ ਮੌਕੇ ’ਤੇ ਹੀ ਦਮ ਤੋੜ ਗਈ ਜਦਕਿ ਉਹ ਬੁਰੀ ਤਰ੍ਹਾਂ ਜ਼ਖ਼ਮੀਂ ਹੋ ਗਿਆ। ਪਵਨ ਕੁਮਾਰ ਮੁਤਾਬਕ ਟਰੱਕ ਦਾ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਪਵਨ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਸਤਵੰਤ ਸਿੰਘ ਪਿੰਡ ਹਥਨ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੋਟੋ ਨੰ 3 ਐਸਅੇਨਜੀ 12

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement