
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਨ ਸਬੰਧੀ ਦਫ਼ਤਰੀ ਹੁਕਮ ਜਾਰੀ ਕੀਤੇ ਹਨ।
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਇੱਕ ਕਮੇਟੀ ਦਾ ਗਠਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਨ ਸਬੰਧੀ ਦਫ਼ਤਰੀ ਹੁਕਮ ਜਾਰੀ ਕੀਤੇ ਹਨ।
harjinder singh dhami
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।
Beadbi case: sri Darbar Sahib
ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਘਟਨਾ 18 ਦਸੰਬਰ ਨੂੰ ਵਾਪਰੀ ਸੀ ਜਿਸ ਵਿਚ ਪੰਜਾਬ ਸਰਕਾਰ ਵਲੋਂ ਵੀ DCP ਅੰਮ੍ਰਿਤਸਰ ਦੀ ਅਗਵਾਈ ਵਾਲੀ SIT ਦਾ ਗਠਨ ਵੀ ਕੀਤਾ ਗਿਆ ਸੀ ਪਰ ਅਜੇ ਤੱਕ ਉਸ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ ਵਿਚ ਕੋਈ ਵੀ ਰਿਪੋਰਟ ਪੇਸ਼ ਨਹੀਂ ਕੀਤੀ ਗਈ ਹੈ।