
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਪਹੁੰਚੇ, ਜਿੱਥੇ ਉਹਨਾਂ ਨੇ ਨੌਜਵਾਨਾਂ ਨੂੰ ਤੋਹਫਾ ਦਿੰਦੇ ਹੋਏ ਕਈ ਵੱਡੇ ਐਲਾਨ ਕੀਤੇ।
ਫਗਵਾੜਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਪਹੁੰਚੇ, ਜਿੱਥੇ ਉਹਨਾਂ ਨੇ ਨੌਜਵਾਨਾਂ ਨੂੰ ਤੋਹਫਾ ਦਿੰਦੇ ਹੋਏ ਕਈ ਵੱਡੇ ਐਲਾਨ ਕੀਤੇ। ਸੀਐਮ ਚੰਨੀ ਨੇ ਕਿਹਾ ਕਿ ਜੇਕਰ ਨਵੀਂ ਸਰਕਾਰ ਬਣੀ ਤਾਂ ਨੌਜਵਾਨਾਂ ਨੂੰ ਆਈਲੈਟਸ ਦੀ ਕੋਚਿੰਗ ਮੁਫ਼ਤ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਇਕ ਸਾਲ ਵਿਚ 1 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਹਨਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਰੰਟੀ ਦਿੰਦਿਆਂ ਕਿਹਾ ਕਿ ਅਸੀਂ ਇਸ ਬਾਰੇ ਕਾਨੂੰਨ ਬਣਾਵਾਂਗੇ। ਅੱਜ ਦੀ ਕੈਬਨਿਟ ਮੀਟਿੰਗ ਵਿਚ ਇਸ ਸਬੰਧੀ ਬਿੱਲ ਪਾਸ ਕਰ ਕੀਤਾ ਜਾਵੇਗਾ।
ਨੌਜਵਾਨਾਂ ਲਈ ਮੁੱਖ ਮੰਤਰੀ ਚੰਨੀ ਦੇ ਐਲਾਨ
- ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਈਲੈਟਸ ਦਾ ਕੋਰਸ
-ਇਕ ਸਾਲ ’ਚ ਇਕ ਲੱਖ ਨੌਕਰੀਆਂ ਦੇਵੇਗੀ ਪੰਜਾਬ ਸਰਕਾਰ
- ਰੁਜ਼ਗਾਰ ਦੀ ਗਾਰੰਟੀ ’ਤੇ ਬਣਾਇਆ ਜਾਵੇਗਾ ਕਾਨੂੰਨ
-ਅੱਜ ਦੀ ਕੈਬਨਿਟ ਮੀਟਿੰਗ ‘ਚ ਪਾਸ ਹੋਵੇਗਾ ਬਿੱਲ
-ਨੌਕਰੀਆਂ ਸਬੰਧੀ ਪ੍ਰੀਖਿਆਵਾਂ ਦੀ ਤਿਆਰੀ ਲਈ ਲੋੜਵੰਦਾਂ ਨੂੰ ਮੁਫਤ ਕੋਚਿੰਗ ਦਿੱਤੀ ਜਾਵੇਗੀ
-ਅਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਵਿਆਜ ਮੁਕਤ ਕਰਜ਼ਾ