ਮੋਦੀ ਭਲਕੇ ਆਉਣਗੇ ਪੰਜਾਬ : 42 ਹਜ਼ਾਰ ਕਰੋੜ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੇ ਰਖਣਗੇ ਨੀਂਹ ਪੱਥਰ
Published : Jan 4, 2022, 12:11 am IST
Updated : Jan 4, 2022, 12:11 am IST
SHARE ARTICLE
image
image

ਮੋਦੀ ਭਲਕੇ ਆਉਣਗੇ ਪੰਜਾਬ : 42 ਹਜ਼ਾਰ ਕਰੋੜ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੇ ਰਖਣਗੇ ਨੀਂਹ ਪੱਥਰ


ਨਵੀਂ ਦਿੱਲੀ, 3 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ  ਪੰਜਾਬ ਦੇ ਫ਼ਿਰੋਜ਼ਪੁਰ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਸੂਬੇ ਵਿਚ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰਖਣਗੇ | ਪ੍ਰਧਾਨ ਮੰਤਰੀ ਜਿਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰਖਣਗੇ, ਉਨ੍ਹਾਂ ਵਿਚ ਦਿੱਲੀ-ਅੰਮਿ੍ਤਸਰ-ਕਟੜਾ ਐਕਸਪ੍ਰੈੱਸਵੇਅ, ਅੰਮਿ੍ਤਸਰ-ਊਨਾ ਡਵੀਜ਼ਨ ਨੂੰ  ਚਾਰ ਲੇਨ ਬਣਾਉਣ ਅਤੇ ਮੁਕੇਰੀਆਂ-ਤਲਵਾੜਾ ਨਵੀਂ ਰੇਲ ਲਾਈਨ, ਫ਼ਿਰੋਜ਼ਪੁਰ 'ਚ ਪੀ. ਜੀ. ਆਈ. ਸੈਟੇਲਾਈਟ ਕੇਂਦਰ ਕਪੂਰਥਲਾ ਅਤੇ ਹੁਸ਼ਿਆਰਪੁਰ 'ਚ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਹਨ | ਮੋਦੀ ਸਰਕਾਰ ਦੇ ਪੰਜਾਬ ਵਿਚ ਸੰਪਰਕ ਸਹੂਲਤ ਵਧਾਉਣ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਸੂਬੇ ਵਿਚ ਰਾਸ਼ਟਰੀ ਹਾਈਵੇਅ ਦੀ ਕੁੱਲ ਲੰਬਾਈ ਸਾਲ 2021 'ਚ 4100 ਕਿਲੋਮੀਟਰ ਪਹੁੰਚ ਗਈ, ਜਦਕਿ
2014 'ਚ ਇਹ 1700 ਕਿਲੋਮੀਟਰ ਸੀ | ਇਸੇ ਲੜੀ 'ਚ ਹੁਣ ਦੋ ਪ੍ਰਮੁਖ ਸੜਕ ਕਾਰੀਡੋਰਾਂ ਦੀ ਨੀਂਹ ਪੱਥਰ ਰਖਿਆ ਜਾ ਰਿਹਾ ਹੈ | ਦਿੱਲੀ-ਅੰਮਿ੍ਤਸਰ-ਕਟੜਾ ਦੇ 669 ਲੰਬੇ ਐਕਸਪ੍ਰੈੱਸਵੇਅ ਦੇ ਵਿਕਾਸ 'ਤੇ 39,500 ਕਰੋੜ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ | ਇਸ ਨਾਲ ਦਿੱਲੀ ਤੋਂ ਅੰਮਿ੍ਤਸਰ ਅਤੇ ਦਿੱਲੀ ਤੋਂ ਕਟੜਾ ਦੀ ਦੂਰੀ ਤੈਅ ਕਰਨ ਵਿਚ ਲੱਗਣ ਵਾਲੇ ਸਮੇਂ ਵਿਚ ਕਮੀ ਆਵੇਗੀ |
  ਗਰੀਨ ਫ਼ੀਲਡ ਐਕਸਪ੍ਰੈੱਸਵੇਅ ਸਿੱਖ ਧਾਰਮਕ ਅਸਥਾਨਾਂ : ਸੁਲਤਾਨਪੁਰ ਲੋਧੀ, ਗੋਵਿੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਅਤੇ ਕਟੜਾ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਨੂੰ  ਜੋੜੇਗਾ | ਇਸ ਤੋਂ ਇਲਾਵਾ ਇਹ ਐਕਸਪ੍ਰੈੱਸ ਵੇਅ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਜੰਮੂ-ਕਸ਼ਮੀਰ ਤੋਂ ਇਲਾਵਾ ਅੰਬਾਲਾ, ਚੰਡੀਗੜ੍ਹ, ਮੋਹਾਲੀ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ, ਕਠੁਆ ਅਤੇ ਸਾਂਬਾ ਵਰਗੇ ਆਰਥਕ ਖੇਤਰਾਂ ਨੂੰ  ਵੀ ਜੋੜੇਗਾ |
  ਅੰਮਿ੍ਤਸਰ-ਊਨਾ ਡਵੀਜ਼ਨ ਦੇ ਵਿਕਾਸ 'ਤੇ 1700 ਕਰੋੜ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ | ਦੇਸ਼ ਦੇ ਹਰ ਹਿੱਸੇ ਵਿਚ ਵਿਸ਼ਵ ਪੱਧਰੀ ਮੈਡੀਕਲ ਸਹੂਲਤ ਪਹੁੰਚਾਉਣ ਦੀ ਸਰਕਾਰ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਤਿੰਨ ਕਸਬਿਆਂ ਵਿਚ ਮੈਡੀਕਲ ਸਹੂਲਤਾਂ ਦਾ ਨੀਂਹ ਪੱਥਰ ਰੱਖਿਆ ਜਾਵੇਗੀ | ਇਨ੍ਹਾਂ 'ਚ 490 ਕਰੋੜ ਰੁਪਏ ਦੀ ਲਾਗਤ ਨਾਲ ਫ਼ਿਰੋਜ਼ਪੁਰ 'ਚ 100 ਬਿਸਤਰਿਆਂ ਵਾਲਾ ਪੀ. ਜੀ. ਆਈ. ਸੈਟੇਲਾਈਟ ਕੇਂਦਰ ਵੀ ਸ਼ਾਮਲ ਹੈ | ਇਸ ਦੇ ਨਾਲ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ 'ਚ 325-325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਵਿਕਸਤ ਕੀਤੇ ਜਾਣਗੇ | (ਪੀਟੀਆਈ)   

 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement