
ਸਮਾਜਿਕ ਦੂਰੀ ਤੇ ਮਾਸਕ ਪਹਿਨਣਾ ਵੀ ਲਾਜ਼ਮੀ ਕੀਤਾ ਗਿਆ ਹੈ
ਚੰਡੀਗੜ੍ਹ : ਸੂਬੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਸਖ਼ਤੀ ਵਧਾ ਦਿੱਤੀ ਹੈ ਤੇ ਪੰਜਾਬ ਵਿਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਪੰਜਾਬ ਸਰਕਾਰ ਵਲੋਂ ਜਾਰੀ ਨਵੀਂ ਗਾਈਡਲਾਈਨਜ਼ ਅਨੁਸਾਰ, ਸਿਨੇਮਾ ਹਾਲ, ਰੈਸਟੋਰੈਂਟ ਆਦਿ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਸਮਾਜਿਕ ਦੂਰੀ ਤੇ ਮਾਸਕ ਪਹਿਨਣਾ ਵੀ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨ ਦੀਆਂ ਦੋਨੋਂ ਡੋਜ਼ ਲਗਵਾਉਣੀਆਂ ਵੀ ਲਾਜ਼ਮੀ ਕੀਤੀਆਂ ਗਈਆਂ ਹਨ। ਇਹ ਪਾਬੰਦੀਆਂ 15 ਜਨਵਰੀ ਤੱਕ ਲਾਗੂ ਰਹਿਣਗੀਆਂ।