16 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਨੇ ਤਿੰਨ ਨਸ਼ਾ ਤਸਕਰ ਕੀਤੇ ਕਾਬੂ 
Published : Jan 4, 2022, 4:10 pm IST
Updated : Jan 4, 2022, 4:11 pm IST
SHARE ARTICLE
Police nab three drug smugglers, including heroin worth Rs 16 crore
Police nab three drug smugglers, including heroin worth Rs 16 crore

ਬਰਾਮਦ ਹੋਈ ਹੈਰੋਇਨ ਦਾ ਕੁੱਲ ਵਜਨ 3 ਕਿੱਲੋ 180 ਗ੍ਰਾਮ ਬਣਦਾ ਹੈ

ਲੁਧਿਆਣਾ : ਐਸ.ਟੀ.ਐਫ਼. ਪੁਲਿਸ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 3 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਤਿੰਨ ਕਿੱਲੋ 180 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ਼ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਇੱਕ ਟਾਟਾ ਸਫ਼ਾਰੀ ਕਾਰ ਵਿੱਚ ਸਵਾਰ ਵਿਅਕਤੀਆਂ ਨੂੰ ਡੇਢ ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਫ਼ਿਰੋਜ਼ਪੁਰ ਤੋਂ ਹੈਰੋਇਨ ਲੈ ਕੇ ਲੁਧਿਆਣਾ ਸਪਲਾਈ ਦੇਣ ਆ ਰਿਹਾ ਸੀ ਅਤੇ ਦੂਜੇ ਮੁਕੱਦਮੇ ਵਿੱਚ ਲੁਧਿਆਣਾ ਦੇ ਸੁਬਾਸ਼ ਨਗਰ ਇਲਾਕੇ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੂੰ 660 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ।

Police nab three drug smugglers, including heroin worth Rs 16 crorePolice nab three drug smugglers, including heroin worth Rs 16 crore

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਵਿਅਕਤੀ ਨੂੰ ਉਸ ਦੇ ਲੁਧਿਆਣਾ ਜੇਲ੍ਹ ਵਿੱਚ ਬੈਠੇ ਸਾਥੀ ਆਪਣੇ ਸਰੋਤਾਂ ਰਾਹੀਂ ਨਸ਼ਾ ਮੁਹਈਆ ਕਰਵਾਉਂਦੇ ਸਨ।ਇਸੇ ਤਰ੍ਹਾਂ ਤੀਜੇ ਮਾਮਲੇ ਵਿੱਚ ਐਸ.ਟੀ.ਐਫ਼. ਪੁਲਿਸ ਨੇ ਅਮ੍ਰਿਤਸਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।

ਜਾਣਕਾਰੀ ਅਨੁਸਾਰ ਉਹ ਬਾਰਡਰ ਏਰੀਆ ਤੋਂ ਹੈਰੋਇਨ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕਰਦਾ ਸੀ। ਤਿੰਨਾਂ ਮੁਕੱਦਮਿਆਂ ਵਿੱਚ ਮੁਲਜ਼ਮਾਂ ਕੋਲੋਂ ਬਰਾਮਦ ਹੋਈ ਹੈਰੋਇਨ ਦਾ ਕੁੱਲ ਵਜਨ 3 ਕਿੱਲੋ 180 ਗ੍ਰਾਮ ਬਣਦਾ ਹੈ, ਜੋਕਿ ਐਸ.ਟੀ.ਐਫ਼ ਪੁਲਿਸ ਦੀ ਇੱਕ ਵੱਡੀ ਪ੍ਰਾਪਤੀ ਹੈ। ਇੰਨੀ ਵੱਡੀ ਮਾਤਰਾ ਵਿੱਚ ਫੜ੍ਹੀ ਗਈ ਹੈਰੋਇਨ ਦੀ ਕੀਮਤ ਦੀ ਗੱਲ ਕਰੀਏ ਤਾਂ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 16 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

STFSTF

ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਪਹਿਚਾਣ ਅਕਾਸ਼ਦੀਪ ਰਿੱਕੀ ,ਜੁਗਰਾਜ ਸਿੰਘ ਉਰਫ਼ ਲਾਈ  ਅਤੇ ਸੰਦੀਪ ਸਿੰਘ ਉਰਫ਼ ਸੋਨੂ ਬਾਬਾ ਦੇ ਰੂਪ ਵਜੋਂ ਹੋਈ ਹੈ। ਇਹ ਤਿੰਨੇ ਮੁਲਜ਼ਮ ਅਮ੍ਰਿਤਸਰ, ਲੁਧਿਆਣਾ ਅਤੇ ਮੋਗਾ ਜ਼ਿਲ੍ਹਾ ਦੇ ਰਹਿਣ ਵਾਲੇ ਹਨ। ਇੰਸਪੈਕਟਰ ਹਰਬੰਸ ਸਿੰਘ ਨੇ ਕਿਹਾ ਕਿ ਉਕਤ ਖ਼ਿਲਾਫ਼  NDPS ਐਕਟ ਅਧੀਨ ਥਾਣਾ S.T.F ਮੋਹਾਲੀ ਵਿਖੇ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਨਸ਼ਾ ਤਸਕਰਾਂ ਨੂੰ ਰਿਮਾਂਡ ਤੇ ਲੈ ਕੇ ਹੋਰ  ਪੁੱਛ ਪੜਤਾਲ ਕੀਤੀ ਜਾਵੇਗੀ, ਉਮੀਦ ਹੈ ਕਿ ਹੋਰ ਵੱਡੇ ਖ਼ੁਲਾਸੇ ਹੋ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement