ਬਟਾਲਾ: ਪੁਲਿਸ ਨੇ ਨਾਮਵਰ ਗੈਂਗਸਟਰ ਗੁਰਮੀਤ ਸਿੰਘ ਮੀਤਾ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
Published : Jan 4, 2023, 5:04 pm IST
Updated : Jan 4, 2023, 5:04 pm IST
SHARE ARTICLE
Batala: Police arrested the famous gangster Gurmeet Singh Mita with weapons
Batala: Police arrested the famous gangster Gurmeet Singh Mita with weapons

ਮੁਲਜ਼ਮ ਖ਼ਿਲਾਫ ਵੱਖ-ਵੱਖ ਥਾਣਿਆਂ ’ਚ 11 ਅਪਰਾਧਿਕ ਮਾਮਲੇ ਦਰਜ

 

ਬਟਾਲਾ-  ਜ਼ਿਲ੍ਹਾ ਬਟਾਲਾ ਦੇ ਸੀਆਈਏ ਸਟਾਫ਼ ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਿਤ ਇਕ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ| ਉਥੇ ਹੀ ਬਟਾਲਾ ਦੇ ਐੱਸਪੀ ਗੁਰਪ੍ਰੀਤ ਸਿੰਘ ਮੁਤਾਬਿਕ ਗ੍ਰਿਫ਼ਤਾਰ ਗੈਂਗਸਟਰ ਗੁਰਮੀਤ ਸਿੰਘ ਮੀਤਾ ਪਿੰਡ ਖੁਸ਼ਹਾਲਪੁਰ, ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ।

ਬਟਾਲਾ ’ਚ ਪ੍ਰੈਸ ਕਾਨਫਰੈਂਸ ਦੌਰਾਨ ਐੱਸਪੀ ਗੁਰਪ੍ਰੀਤ ਸਿੰਘ ਨੇ ਖੁਲਾਸਾ ਕੀਤਾ ਕਿ ਉਹਨਾਂ ਦੀ ਗ੍ਰਿਫ਼ਤ ’ਚ ਆਇਆ ਗੁਰਮੀਤ ਸਿੰਘ ਮੀਤਾ ਦੇ ਖਿਲਾਫ ਪਹਿਲਾ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਹਨਾਂ ’ਚ ਕਤਲ ,ਇਰਾਦਾ ਕਤਲ , ਲੁੱਟ-ਖੋਹ ,ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੇ 11 ਵੱਖ-ਵੱਖ ਮਾਮਲੇ ਦਰਜ ਹਨ। ਹੁਣ ਪੁਲਿਸ ਵਲੋਂ ਗੁਰਮੀਤ ਸਿੰਘ ਮੀਤਾ ਨੂੰ ਇਕ ਪਿਸਤੌਲ 30 ਬੋਰ, ਇਕ ਮੈਗਜ਼ੀਨ ਅਤੇ 15 ਜ਼ਿੰਦਾ ਰਾਊਂਡ ਬਰਾਮਦ ਕੀਤੇ ਹਨ| 

ਐੱਸਪੀ ਨੇ ਖ਼ੁਲਾਸਾ ਕੀਤਾ ਕਿ ਜੋ ਬਟਾਲਾ ਪੁਲਿਸ ਵੱਲੋਂ ਬੀਤੇ ਅਕਤੂਬਰ ਮਹੀਨੇ ’ਚ ਇਕ ਪੁਲਿਸ ਮੁਕਾਬਲੇ ਦੌਰਾਨ ਪਿੰਡ ਰੰਗੜਨੰਗਲ ’ਚ ਗੈਂਗਸਟਰ ਰਣਜੋਧ ਸਿੰਘ ਬਬਲੂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਕੋਲੋਂ ਵੀ ਵੱਡੀ ਮਾਤਰਾ ’ਚ ਅਸਲਾ ਗੋਲੀ ਸਿੱਕਾ ਬਰਾਮਦ ਹੋਇਆ ਸੀ। ਜਾਂਚ ’ਚ ਸਾਹਮਣੇ ਆਇਆ ਸੀ ਕਿ ਜੋ ਉਸ ਕੋਲੋਂ ਅਸਲਾ ਤੇ ਹੋਰ ਸਮਾਨ ਬਰਾਮਦ ਹੋਇਆ ਸੀ ਉਹ ਇਸੇ ਗੁਰਮੀਤ ਸਿੰਘ ਮੀਤਾ ਨੇ ਉਸ ਨੂੰ ਦਿੱਤਾ ਸੀ।

ਉਸ ਮਾਮਲੇ ’ਚ ਇਹ ਲੋੜੀਂਦਾ ਸੀ ਅਤੇ ਉਸ ਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਨੂੰ ਵੀ ਇਕ ਕਤਲ ਮਾਮਲੇ ’ਚ ਇਹ ਗੈਂਗਸਟਰ ਲੋੜੀਂਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰ ਪੁਲਿਸ ਰਿਮਾਂਡ ਲੈ ਕੇ  ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ |
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement