ਪੁਲਿਸ ਮਾਮਲੇ ਦੀ ਕਰ ਰਹੀ ਜਾਂਚ
ਬਠਿੰਡਾ: ਬਠਿੰਡਾ ‘ਚ ਇੱਕ ਐਮਬੀਏ ਦੇ ਵਿਦਿਆਰਥੀ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਵਿਦੇਸ਼ ਜਾਣ ਲਈ ਆਈਲੈਟਸ ਵੀ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ (23 ਸਾਲ) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਜੀਤ ਰੋਡ ਗਲੀ ਨੰਬਰ 9 ਦੇ ਪਾਰਕ ਵਿਚ ਇਕ ਨੌਜਵਾਨ ਦੇ ਬੇਹੋਸ਼ ਪਏ ਹੋਣ ਦੀ ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਯਾਦਵਿੰਦਰ ਕੰਗ, ਗੌਤਮ ਸ਼ਰਮਾ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ।
ਨੌਜਵਾਨ ਦੇ ਕੋਲ ਜ਼ਹਿਰੀਲੇ ਪਾਊਡਰ ਦਾ ਕੱਟਿਆ ਹੋਇਆ ਟੁਕੜਾ ਪਿਆ ਸੀ। ਪੁੱਛਣ 'ਤੇ ਨੌਜਵਾਨ ਨੇ ਦੱਸਿਆ ਕਿ ਉਸ ਨੇ ਜ਼ਹਿਰ ਪੀ ਲਿਆ ਹੈ। ਜਥੇਬੰਦੀ ਦੇ ਮੈਂਬਰ ਤੁਰੰਤ ਨੌਜਵਾਨ ਨੂੰ ਲੈ ਕੇ ਸਿਵਲ ਹਸਪਤਾਲ ਪੁੱਜੇ, ਜਿੱਥੇ ਕੁਝ ਸਮੇਂ ਬਾਅਦ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ
ਅਜੇ ਤੱਕ ਸੁਖਵੰਤ ਸਿੰਘ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਖੁਦਖੁਸ਼ੀ ਦੇ ਕਰਨਾ ਦਾ ਪਤਾ ਲਗਾਉਣ ਲਈ ਜਾਂਚ-ਪੜਤਾਲ ਕਰ ਰਹੀ ਹੈ।