ਬ੍ਰਮ ਸ਼ੰਕਰ ਜਿੰਪਾ “ਵਾਟਰ ਵਿਜ਼ਨ 2047” ਸਬੰਧੀ ਦੋ ਰੋਜ਼ਾ ਕੌਮੀ ਕਾਨਫਰੰਸ ‘ਚ ਲੈਣਗੇ ਹਿੱਸਾ

By : GAGANDEEP

Published : Jan 4, 2023, 4:56 pm IST
Updated : Jan 4, 2023, 4:56 pm IST
SHARE ARTICLE
PHOTO
PHOTO

ਪਾਣੀ ਸਬੰਧੀ ਅਹਿਮ ਵਿਸ਼ਿਆਂ ‘ਤੇ ਭੋਪਾਲ ਵਿਚ ਹੋਵੇਗੀ ਵਿਚਾਰ-ਚਰਚਾ

 

ਚੰਡੀਗੜ੍ਹ: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਭੋਪਾਲ ਵਿਖੇ 5 ਅਤੇ 6 ਜਨਵਰੀ ਨੂੰ “ਵਾਟਰ ਵਿਜ਼ਨ 2047” ਵਿਸ਼ੇ ‘ਤੇ ਹੋਣ ਵਾਲੀ ਕੌਮੀ ਕਾਨਫਰੰਸ ਵਿਚ ਹਿੱਸਾ ਲੈਣਗੇ। ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਹੈ ਜਿਸ ਵਿਚ ਕਈ ਸੂਬਿਆਂ ਦੇ ਮੰਤਰੀ ਹਿੱਸਾ ਲੈਣਗੇ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਚਰਚਾ ਕਰਨਗੇ।

ਇਸ ਬਾਬਤ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੀ ਆਲ ਇੰਡੀਆ ਸਾਲਾਨਾ ਸੂਬਾ ਮੰਤਰੀਆਂ ਦੀ ਪਾਣੀ ਸਬੰਧੀ ਹੋਣ ਵਾਲੀ ਦੋ ਰੋਜ਼ਾ ਕਾਨਫਰੰਸ ਦਾ ਥੀਮ “ਵਾਟਰ ਵਿਜ਼ਨ 2047” ਰੱਖਿਆ ਗਿਆ ਹੈ। ਇਸ ਅਹਿਮ ਕਾਨਫਰੰਸ ਦਾ ਪ੍ਰਬੰਧ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਕੌਮੀ ਪਾਣੀ ਮਿਸ਼ਨ ਵੱਲੋਂ ਕੀਤਾ ਗਿਆ ਹੈ। ਦੋ ਦਿਨਾਂ ਵਿਚ ਕਈ ਵਿਸ਼ਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਜਿਨ੍ਹਾਂ ਵਿਚ ਮੁੱਖ ਤੌਰ ‘ਤੇ “ਵਾਟਰ ਵਿਜ਼ਨ 2047”,  ਪਾਣੀ ਦੀ ਘਾਟ, ਜ਼ਿਆਦਾ ਪਾਣੀ ਅਤੇ ਪਹਾੜੀ ਇਲਾਕਿਆਂ ਵਿਚ ਪਾਣੀ ਦੀ ਸੁਰੱਖਿਆ, ਗੰਦੇ ਪਾਣੀ ਦੀ ਮੁੜ ਵਰਤੋਂ, ਪਾਣੀ ਪ੍ਰਬੰਧਨ ਅਤੇ ਮੌਸਮ ਤਬਦੀਲੀ ਦਾ ਪਾਣੀਆਂ ‘ਤੇ ਅਸਰ ਵਰਗੇ ਵਿਸ਼ੇ ਪ੍ਰਮੁੱਖ ਹੋਣਗੇ।

ਇਸ ਮੌਕੇ ‘ਜਲ ਇਤਿਹਾਸ’ ਨਾਂ ਦਾ ਇਕ ਸਬ-ਪੋਰਟਲ ਵੀ ਲਾਂਚ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸੁਚੱਜੀ ਵਰਤੋਂ ਅਤੇ ਪੰਜਾਬ ਦੇ ਹਰੇਕ ਪੇਂਡੂ ਘਰ ਵਿਚ ਪਾਣੀ ਪਹੁੰਚਾਉਣ ਦੀ ਆਪਣੀ ਪ੍ਰਾਪਤੀ ਨੂੰ ਕੌਮੀ ਪੱਧਰ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਮਾਹਰਾਂ ਵੱਲੋਂ ਪੇਸ਼ ਕੀਤੇ ਵਿਚਾਰ ਸੂਬੇ ਵਿਚ ਭਵਿੱਖ ‘ਚ ਪਾਣੀ ਦੀ ਵਰਤੋਂ ਸਬੰਧੀ ਸੁਚਾਰੂ ਕਦਮ ਉਠਾਉਣ ਲਈ ਅਹਿਮ ਭੂਮਿਕਾ ਅਦਾ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement