ਗੁਰੂ ਘਰ ਤੋਂ ਮੱਥਾ ਟੇਕਣ ਗਏ ਨਿਹੰਗ ਸਿੰਘ ਦਾ ਗੋਲ਼ੀ ਮਾਰ ਕੇ ਕਤਲ, ਮੁੰਡਾ ਵੀ ਜਖ਼ਮੀ 
Published : Jan 4, 2023, 3:09 pm IST
Updated : Jan 4, 2023, 3:09 pm IST
SHARE ARTICLE
 Nihang Singh, who was coming from Guru Ghar to pay obeisance
Nihang Singh, who was coming from Guru Ghar to pay obeisance

ਨਿਹੰਗ ਦੇ  ਮੁੰਡੇ ਨੇ ਵੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਗੋਲ਼ੀਆਂ ਚਲਾ ਦਿੱਤੀ

 

ਤਰਨਤਾਰਨ : ਤਰਨਤਾਰਨ ਦੇ ਪਿੰਡ ਵੇਈਂ ਪੁਈ 'ਚ ਇਕ ਨਿਹੰਗ ਸਿੰਘ ਦਾ ਸ਼ਰੇਆਮ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ ਨਿਹੰਗ ਸਿੰਘ ਗੁਰੂ ਘਰ ਤੋਂ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਜਾਣਕਾਰੀ ਮੁਤਾਬਕ ਹਮਲਾਵਰਾਂ ਵੱਲੋਂ ਨਿਹੰਗ ਸਿੰਘ ਦੇ ਮੁੰਡੇ 'ਤੇ ਵੀ ਗੋਲ਼ੀਆਂ ਚਲਾਈਆਂ ਗਈਆਂ ਹਨ , ਜਿਸ ਨੂੰ ਗੰਭੀਰ ਜ਼ਖ਼ਮੀ ਹੋਣ ਦੇ ਚੱਲਦਿਆਂ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਗੱਲ ਕਰਦਿਆਂ ਮ੍ਰਿਤਕ ਨਿਹੰਗ ਸਿੰਘ ਸੁਖਵਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਹਰ ਰੋਜ਼ ਵਾਂਗ ਮੱਥਾ ਟੇਕਣ ਲਈ ਬੀਤੀ ਸ਼ਾਮ ਗੁਰੂ ਘਰ ਜਾ ਰਿਹਾ ਸੀ।

ਜਦੋਂ ਉਹ ਮੱਥਾ ਟੇਕ ਕੇ ਵਾਪਸ ਘਰ ਆ ਰਿਹਾ ਸੀ ਤਾਂ ਇਸ ਦੌਰਾਨ ਪਿੰਡ ਦੇ ਵਿਅਕਤੀਆਂ ਨੇ ਆਪਸੀ ਰੰਜਿਸ਼ ਕਾਰਨ ਉਸ 'ਤੇ ਗੋਲ਼ੀਆਂ ਚਲਾਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਤੋਂ ਪਹਿਲਾਂ ਉਕਤ ਵਿਅਕਤੀਆਂ ਦੀ ਨਿਹੰਗ ਸਿੰਘ ਨਾਲ ਬਹਿਸ ਹੋਈ ਅਤੇ ਨਿਹੰਗ ਸਿੰਘ ਦਾ ਮੁੰਡਾ , ਜੋ ਕਿ 10ਵੀਂ ਜਮਾਤ ਵਿਚ ਪੜ੍ਹਦਾ ਹੈ ਉਹ ਵੀ ਮੌਕੇ 'ਤੇ ਪਹੁੰਚ ਗਿਆ। ਨਿਹੰਗ ਦੇ  ਮੁੰਡੇ ਨੇ ਵੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਗੋਲ਼ੀਆਂ ਚਲਾ ਦਿੱਤੀ, ਜਿਸ ਵਿਚੋਂ ਇਕ ਗੋਲ਼ੀ ਨਿਹੰਗ ਸਿੰਘ ਦੇ ਮੁੰਡੇ ਦੇ ਵੀ ਲੱਗ ਗਈ। ਗੋਇੰਦਵਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਕਾਰਨ ਪਿੰਡ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। 

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement