
ਪੰਜਾਬ ਸਰਕਾਰ ਵੱਲੋਂ 8 ਜਨਵਰੀ ਤੱਕ ਸੂਬੇ ਦੇ ਸਾਰੇ ਸਕੂਲਾਂ 'ਚ ਕੀਤੀਆਂ ਛੁੱਟੀਆਂ ਦੇ ਬਾਵਜੂਦ ਵੀ ਖੋਲ੍ਹੇ ਗਏ ਸਕੂਲ
ਮੁਹਾਲੀ- ਪੰਜਾਬ ਵਿਚ ਅਜਿਹੇ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਜਿਨ੍ਹਾਂ ਨੇ 8 ਜਨਵਰੀ ਤੱਕ ਸਕੂਲ ਬੰਦ ਰੱਖਣ ਦੇ ਸਰਕਾਰੀ ਆਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।ਅਜਿਹੇ 10 ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਨੂੰ ਖੋਲ੍ਹਣ ਦੇ ਲਈ ਕਾਰਨ ਦੱਸਣ ਲਈ ਕਿਹਾ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ਼ ਨੇ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਧਇਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਜੋ ਵੀ ਸਕੂਲ 8 ਜਨਵਰੀ ਤੋਂ ਪਹਿਲਾ ਖੁੱਲ ਰਹੇ ਹਨ ਉਨ੍ਹਾਂ ’ਤੇ ਸਖਤ ਕਾਰਵਾਈ ਕੀਤੀ ਜਾਵੇ।