ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ NDA ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ 'ਚ ਹੋਏ ਸ਼ਾਮਲ
Published : Jan 4, 2024, 6:43 pm IST
Updated : Jan 4, 2024, 6:43 pm IST
SHARE ARTICLE
 Eight cadets of MRSAFPI join services training academies including NDA
Eight cadets of MRSAFPI join services training academies including NDA

• ਇੰਸਟੀਚਿਊਟ ਦੇ 147 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋ ਚੁੱਕੇ ਹਨ ਸ਼ਾਮਲ

• ਅਮਨ ਅਰੋੜਾ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊ.) ਅਤੇ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਅੱਠ ਕੈਡਿਟਾਂ ਦੇ ਸ਼ਾਮਲ ਹੋਣ ਨਾਲ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ 226 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸੰਸਥਾ ਦੇ 147 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਏ ਹਨ। 54.89% ਦੀ ਚੋਣ ਦਰ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਦੇਸ਼ ਦੀ ਸਭ ਤੋਂ ਸਫ਼ਲ ਸੰਸਥਾ ਵਜੋਂ ਉਭਰੀ ਹੈ।

ਉਨ੍ਹਾਂ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਚੁਣੇ ਜਾਣ ਵਾਲੇ ਪੰਜ ਕੈਡਿਟਾਂ ਵਿੱਚ ਤੇਜਿੰਦਰਪਾਲ ਸਿੰਘ, ਅਸ਼ਮਿਤ, ਲਕਸ਼ਯ ਕੁਮਾਰ ਸ਼ਰਮਾ, ਵਿਸ਼ਵਾਸ ਮਿੱਤਲ ਅਤੇ ਮੋਕਸ਼ ਸੈਣੀ ਸ਼ਾਮਲ ਹਨ। ਦੋ ਕੈਡਿਟਾਂ – ਸਕਸ਼ਮ ਮਲਿਕ ਅਤੇ ਮਹਿਤਾਬ ਸਿੰਘ ਸਿੱਧੂ ਨੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ ਵਿੱਚ ਸੀਟਾਂ ਹਾਸਲ ਕੀਤੀਆਂ ਹਨ ਜਦੋਂ ਕਿ ਗੁਰਸ਼ੇਰ ਸਿੰਘ ਚੀਮਾ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ। 

ਵੱਖ-ਵੱਖ ਅਕੈਡਮੀਆਂ ਵਿੱਚ ਸ਼ਾਮਲ ਹੋਣ ਉੱਤੇ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਸਾਰੇ ਕੈਡਿਟਾਂ ਨੂੰ ਉਹਨਾਂ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਨਵੇਂ ਮੌਕੇ ਦੇ ਰਹੀ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ, ਵੀ.ਐਸ.ਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਆਪਣੇ ਫਰਜ਼ 'ਤੇ ਖਰਾ ਉਤਰਨ, ਪੰਜਾਬ ਦੇ ਯੋਗ ਸਪੂਤ ਅਤੇ ਰਾਸ਼ਟਰ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਇੰਸਟੀਚਿਊਟ ਦੇ ਨਵੇਂ ਕੋਰਸ (14ਵੇਂ ਕੋਰਸ) ਲਈ ਦਾਖ਼ਲਾ ਪ੍ਰੀਖਿਆ 14 ਜਨਵਰੀ, 2024 ਨੂੰ ਹੋਣੀ ਹੈ, ਜਿਸ ਲਈ 4100 ਤੋਂ ਵੱਧ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement