Punjab News: ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

By : GAGANDEEP

Published : Jan 4, 2024, 3:26 pm IST
Updated : Jan 4, 2024, 3:28 pm IST
SHARE ARTICLE
NEW GRAIN MARKETS TO SET UP IN ARNIWALA AND SANETA News in punjabi
NEW GRAIN MARKETS TO SET UP IN ARNIWALA AND SANETA News in punjabi

Punjab News: ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ

NEW GRAIN MARKETS TO SET UP IN ARNIWALA AND SANETA News in punjabi : ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ।  

ਇਹ ਵੀ ਪੜ੍ਹੋ: Khanna News: ਸ਼ਰਾਬੀ ASI ਨੇ ਮਚਾਇਆ ਹੰਗਾਮਾ, SHO ਨਾਲ ਕੀਤੀ ਬਦਸਲੂਕੀ, ਕੱਢੀਆਂ ਗਾਲ੍ਹਾਂ

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ਵਿੱਚ ਮੰਡੀ 5 ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੁੱਲ 1872 ਅਨਾਜ ਮੰਡੀਆਂ ਹਨ।

ਇਹ ਵੀ ਪੜ੍ਹੋ: Ludhiana News: 1 ਦਿਨ ਤੋਂ ਲਾਪਤਾ ਲੜਕੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼ 

ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।

ਇਸ ਮੌਕੇ ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਮਿਸ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ  ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

For more news apart from NEW GRAIN MARKETS TO SET UP IN ARNIWALA AND SANETA News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement