Punjab News: ਹੁਸ਼ਿਆਰਪੁਰ ਵਿਚ ਚੱਲੀ ਗੋਲੀ; ਪਿੰਡ ਡਡਿਆਨਾ ਕਲਾਂ ਦੇ ਸਰਪੰਚ ਦਾ ਕਤਲ
Published : Jan 4, 2024, 2:03 pm IST
Updated : Jan 4, 2024, 2:03 pm IST
SHARE ARTICLE
Sarpanch killed in Hoshiarpur Village
Sarpanch killed in Hoshiarpur Village

ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹੋ ਕੇ ਆਏ 3 ਵਿਅਕਤੀਆਂ ਵਲੋਂ ਸੰਦੀਪ ਚੀਨਾ ’ਤੇ 4 ਗੋਲੀਆਂ ਚਲਾਈਆਂ ਗਈਆਂ

Punjab News: ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਡਡਿਆਨਾ ਕਲਾਂ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਸਰਪੰਚ ਸੰਦੀਪ ਸਿੰਘ ਅਪਣੇ ਘਰੋਂ ਡੰਪ ’ਤੇ ਗਿਆ ਅਤੇ ਉਥੇ ਉਸ ਦੇ ਸਾਥੀ ਵੀ ਮੌਜੂਦ ਸਨ। ਇਸ ਦੌਰਾਨ ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਅੱਡਾ ਦੁਸੜਕਾ ਵਿਖੇ ਤਿੰਨ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਉਸ ਦੀ ਹਤਿਆ ਕਰ ਦਿਤੀ ਗਈ।  

ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹੋ ਕੇ ਆਏ 3 ਵਿਅਕਤੀਆਂ ਵਲੋਂ ਸੰਦੀਪ ਚੀਨਾ ’ਤੇ 4 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਚੋਂ 2 ਗੋਲੀਆਂ ਉਸ ਦੀ ਛਾਤੀ ’ਚ ਲਗੀਆਂ ਜਿਸ ਕਰ ਕੇ ਉਸ ਦੀ ਮੌਤ ਹੋ ਗਈ ਅਤੇ ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੀਆਂ ਹੀ ਪੁਲਿਸ ਟੀਮ ਉਥੇ ਪਹੁੰਚੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ 3 ਹਮਲਾਵਰਾਂ ਵਿਚੋਂ 2 ਦੀ ਪਛਾਣ ਹੋ ਚੁੱਕੀ ਹੈ ਜਦਕੀ ਤੀਜਾ ਅਣਪਛਾਤਾ ਦਸਿਆ ਜਾ ਰਿਹਾ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(For more Punjabi news apart from Sarpanch killed in Hoshiarpur Village, stay tuned to Rozana Spokesman)

Tags: hoshiarpur

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement