Punjab Weather: ਪੰਜਾਬ ਵਿਚ ਸੰਘਣੇ ਕੋਹਰੇ ਨੂੰ ਲੈ ਕੇ ਅਲਰਟ ਜਾਰੀ; ਚੰਡੀਗੜ੍ਹ 'ਚ ਵੀ ਅੱਜ ਅਤੇ ਭਲਕੇ ਰਹੇਗੀ ਬੱਦਲਵਾਈ
Published : Jan 4, 2024, 8:52 am IST
Updated : Jan 4, 2024, 8:52 am IST
SHARE ARTICLE
Punjab Weather
Punjab Weather

ਮੌਸਮ ਵਿਭਾਗ ਨੇ ਪੰਜਾਬ ਵਿਚ 8 ਜਨਵਰੀ ਤਕ ਯੈਲੋ ਅਲਰਟ ਜਾਰੀ ਕੀਤਾ ਹੈ

Punjab Weather News: ਪੰਜਾਬ ਸਣੇ ਉੱਤਰ ਭਾਰਤ ਵਿਚ ਕੜਾਕੇ ਦੀ ਠੰਢ ਅਤੇ ਕੋਹਰੇ ਦਾ ਕਹਿਰ ਜਾਰੀ ਹੈ। ਜ਼ਿਆਦਾਤਰ ਥਾਵਾਂ ’ਤੇ ਪਿਛਲੇ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਸਿਰਫ 5 ਡਿਗਰੀ ਦਾ ਅੰਤਰ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ 8 ਜਨਵਰੀ ਤਕ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿਚ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦਾ ਰੇਲ ਆਵਾਜਾਈ 'ਤੇ ਵੀ ਸਿੱਧਾ ਅਸਰ ਪੈ ਰਿਹਾ ਹੈ। ਸਵੇਰੇ ਰਵਾਨਾ ਹੋਣ ਵਾਲੀਆਂ ਜ਼ਿਆਦਾਤਰ ਟਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ।

ਮੌਸਮ ਵਿਭਾਗ ਵਲੋਂ ਜਾਰੀ ਤਾਜ਼ਾ ਚਿਤਾਵਨੀ ਅਨੁਸਾਰ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੁਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਹੈ ਅਤੇ ਸਾਰਿਆਂ ਨੂੰ ਸੜਕ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

9 ਜਨਵਰੀ ਨੂੰ ਮੌਸਮ ਵਿਭਾਗ ਨੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਅਸਰ ਧੁੰਦ 'ਤੇ ਵੀ ਪਵੇਗਾ ਪਰ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲਣ ਵਾਲੀ ਹੈ। ਹੁਣ ਤਕ ਮੀਂਹ ਨਾ ਪੈਣ ਕਾਰਨ ਦਮੇ ਅਤੇ ਸਾਹ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚੰਡੀਗੜ੍ਹ 'ਚ ਵੀ ਅੱਜ ਅਤੇ ਭਲਕੇ ਰਹੇਗੀ ਬੱਦਲਵਾਈ

ਚੰਡੀਗੜ੍ਹ ਵਿਚ ਅੱਜ ਅਤੇ ਕੱਲ੍ਹ ਹਲਕੇ ਬੱਦਲ ਛਾਏ ਰਹਿਣਗੇ। ਸ਼ਨਿਚਰਵਾਰ ਨੂੰ ਆਸਮਾਨ ਸਾਫ ਹੋ ਜਾਵੇਗਾ। ਇਸ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਰਾਤ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਅਨੁਸਾਰ ਦਿਨ ਵੇਲੇ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਪਰ ਰਾਤ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਹ ਤਾਪਮਾਨ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਘੱਟ ਹੈ। ਅਗਲੇ 4-5 ਦਿਨਾਂ ਤਕ ਤਾਪਮਾਨ 'ਚ ਲੋਕਾਂ ਨੂੰ ਰਾਹਤ ਨਹੀਂ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਬੱਦਲ ਛਾਏ ਰਹਿਣਗੇ ਪਰ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਵੇਗੀ। ਅਗਲੇ ਤਿੰਨ ਦਿਨਾਂ ਤਕ ਮੌਸਮ ਵਿਚ ਜ਼ਿਆਦਾ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ।

(For more Punjabi news apart from Punjab Weather News Dense fog warning in Punjab, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement