Punjab Vigilance: ਵਿਜੀਲੈਂਸ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਲੱਖਾਂ ਰੁਪਏ ਦੇ ਗਬਨ ਦੇ ਦੋਸ਼ ਹੇਠ ਦੋ ਸਰਪੰਚ ਗ੍ਰਿਫ਼ਤਾਰ

By : GAGANDEEP

Published : Jan 4, 2024, 5:20 pm IST
Updated : Jan 4, 2024, 5:34 pm IST
SHARE ARTICLE
Vigilance arrested two sarpanches on charges of embezzlement of lakhs of rupees in village development works News
Vigilance arrested two sarpanches on charges of embezzlement of lakhs of rupees in village development works News

Punjab Vigilance: ਸਾਬਕਾ ਸਰਪੰਚ ਸਰਬਜੀਤ ਸਿੰਘ, (ਪਿੰਡ ਅਲਾਲ), ਪੰਚਾਇਤ ਸਕੱਤਰ ਤੇ ਸਰਪੰਚ ਜਤਿੰਦਰ ਸਿੰਘ (ਪਿੰਡ ਚਾਂਦੂ) ਵਜੋਂ ਹੋਈ ਮੁਲਜ਼ਮਾਂ ਦੀ ਪਹਿਚਾਣ

Vigilance arrested two sarpanches on charges of embezzlement of lakhs of rupees in village development works News : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Uttar Pradesh News: ਹੁਣ ਮਾਪਿਆਂ ਨੂੰ ਮਿਲੇਗੀ ਬੱਚਿਆਂ ਦੀ ਇਸ ਗਲਤੀ ਦੀ ਸਜ਼ਾ, 3 ਸਾਲ ਲਈ ਜਾਣਾ ਪਵੇਗਾ ਜੇਲ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ, ਪਿੰਡ ਅਲਾਲ, ਜਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ, ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਦੇ ਮਟੀਰੀਅਲ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 01, ਮਿਤੀ 01-04-2024 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: Amritsar News: ਸਕੂਲ 'ਚ ਅਧਿਆਪਕ ਵਿਦਿਆਰਥਣਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ, ਪੀੜਤ ਨੇ ਮਾਪਿਆਂ ਨੂੰ ਦੱਸਿਆ ਸਾਰਾ ਸੱਚ

ਇੱਕ ਵੱਖਰੇ ਕੇਸ ਵਿੱਚ ਪੜਤਾਲ ਦੌਰਾਨ ਜਤਿੰਦਰ ਸਿੰਘ, ਸਰਪੰਚ, ਪਿੰਡ ਚਾਂਦੂ, ਜਿਲ੍ਹਾ ਸੰਗਰੂਰ ਅਤੇ ਪੰਚਾਇਤ ਸਕੱਤਰ ਗੁਰਮੀਤ ਸਿੰਘ ਵੱਲੋਂ ਜਨਵਰੀ 2019 ਤੋਂ 31 ਮਾਰਚ 2022 ਤੱਕ ਪਿੰਡ ਚਾਂਦੂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਰੀਬ 74 ਲੱਖ ਰੁਪਏ ਦਾ ਗਬਨ ਕਰਨ ਦਾ ਦੋਸ਼ ਸਾਬਤ ਹੋਇਆ ਹੈ। ਇੰਨਾਂ ਦੋਹਾਂ ਮੁਲਜਮਾਂ ਖ਼ਿਲਾਫ਼ ਮੁਕੱਦਮਾ ਨੰਬਰ 43, ਮਿਤੀ 13-12-2023 ਤਹਿਤ  ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਸਰਪੰਚ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੋ ਹੋਰ ਪੜਤਾਲ ਜਾਰੀ ਹੈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Vigilance arrested two sarpanches on charges of embezzlement of lakhs of rupees in village development works News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement