Punjab Vigilance: ਵਿਜੀਲੈਂਸ ਵਲੋਂ 10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਜਸਪਾਲ ਸਿੰਘ ਗ੍ਰਿਫ਼ਤਾਰ

By : GAGANDEEP

Published : Jan 4, 2024, 8:58 pm IST
Updated : Jan 4, 2024, 8:58 pm IST
SHARE ARTICLE
Vigilance Bureau arrests deed writer for demanding Rs 10,000 bribe
Vigilance Bureau arrests deed writer for demanding Rs 10,000 bribe

Punjab Vigilance: ਮੁਲਜ਼ਮ ਨੇ ਪਲਾਟ ਦੀ ਰਜਿਸਟਰੀ ਦਰਜ ਕਰਵਾਉਣ ਬਦਲੇ ਮੰਗੇ ਪੈਸੇ

Vigilance Bureau arrests deed writer for demanding Rs 10,000 bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। 

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕੜਾਕੇ ਦੀ ਠੰਢ ਦਾ ਕਹਿਰ, ਮੌਸਮ ਵਿਭਾਗ ਨੇ ਅਗਲੇ ਇਕ ਹਫ਼ਤੇ ਤੱਕ ਰੈੱਡ ਅਲਰਟ ਕੀਤਾ ਜਾਰੀ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਮਾਮਲਾ ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: Punjab News: ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ, 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ  

ਸ਼ਿਕਾਇਤਕਰਤਾ ਨੇ ਆਪਣੀ ਔਨਲਾਈਨ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ 07.11.2023 ਨੂੰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਦਫ਼ਤਰ ਤੋਂ ਨਿਊ ਜਨਤਾ ਨਗਰ, ਲੁਧਿਆਣਾ ਸਥਿਤ ਆਪਣੇ ਪਲਾਟ ਦੀ ਰਜਿਸਟਰੀ ਦਰਜ ਕਰਵਾਈ ਸੀ। ਉਪਰੋਕਤ ਡੀਡ ਰਾਈਟਰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਮੁਲਾਜ਼ਮਾਂ ਤੋਂ ਉਸਦਾ ਇਹ ਕੰਮ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ। ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਜਸਪਾਲ ਸਿੰਘ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਔਨਲਾਈਨ ਸ਼ਿਕਾਇਤ ਆਡੀਓ ਸਬੂਤਾਂ ਸਮੇਤ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾ ਦਿੱਤੀ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਲਾਟ ਦੀ ਵਿਕਰੀ ਡੀਡ ਕਰਵਾਉਣ ਬਦਲੇ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਬ ਰਜਿਸਟਰਾਰ (ਕੇਂਦਰੀ) ਲੁਧਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

For more news apart from Vigilance Bureau arrests deed writer for demanding Rs 10,000 bribe News in punjabi i , stay tuned to Rozana Spokesman)

Tags: 000 bribe

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement