Punjab Road Accident: ਸਮਾਣਾ 'ਚ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, PRTC ਦੀ ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ
Published : Jan 4, 2025, 12:59 pm IST
Updated : Jan 4, 2025, 2:36 pm IST
SHARE ARTICLE
accident between PRTC mini bus and car in Samana latest news in punjabi
accident between PRTC mini bus and car in Samana latest news in punjabi

ਬੱਸ ਡਰਾਈਵਰ ਤੇ ਕਾਰ ਚਾਲਕ ਸਮੇਤ 3 ਲੋਕ ਜ਼ਖ਼ਮੀ

 

Punjab Road Accident:  ਸਮਾਣਾ-ਪਾਤੜਾਂ ਸੜਕ ‘ਤੇ ਪਿੰਡ ਚੱਕ ਦੇ ਨੇੜੇ ਪੀਆਰਟੀਸੀ ਦੀ ਮਿੰਨੀ ਬੱਸ ਅਤੇ ਕਾਰ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਈ ਹੈ। ਇਸ ਦੌਰਾਨ ਤਿੰਨ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਮੌਕੇ ਬੱਸ ਡਰਾਈਵਰ ਦਾ ਕਹਿਣਾ ਹੈ ਕਿ ਮਿੰਨੀ ਬੱਸ ਦੇ ਵਿੱਚ 50 ਤੋਂ ਵੱਧ ਸਵਾਰੀਆਂ ਸਵਾਰ ਸਨ।

ਉਸ ਦੇ ਵੱਲੋਂ ਕਾਰ ਨੂੰ ਰਿਫ਼ਲੈਕਟਰ ਰਾਹੀਂ ਇਸ਼ਾਰਾ ਦਿਤਾ ਗਿਆ ਸੀ ਪਰ ਉਸ ਦੇ ਵੱਲੋਂ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਹਾਦਸਾ ਵਾਪਰ ਗਿਆ ਹੈ। ਦਸ ਦਈਏ ਕਿ ਬੱਸ ਦਾ ਡਰਾਈਵਰ ਅਤੇ ਕਾਰ ਚਲਾਕ ਨੂੰ ਹਸਪਤਾਲ ਦੇ ਵਿੱਚ ਦਾਖਲ ਕਰ ਇਲਾਜ ਕਰਵਾਇਆ ਜਾ ਰਿਹਾ ਹੈ।

ਇਹ ਹਾਦਸਾ ਸੰਘਣੀ ਧੁੰਦ ਦੇ ਕਾਰਨ ਵਾਪਰਿਆ ਹੈ ਅਤੇ ਇਸ ਦੌਰਾਨ ਕਾਰ ਸਵਾਰ ਕੁੱਝ ਲੋਕ ਜ਼ਖ਼ਮੀ ਹੋਏ ਹਨ ਅਤੇ ਬੱਸ ਦੇ ਸਵਾਰਿਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਇਸ ਮੌਕੇ ਜੱਦੋ ਪੀਆਰਟੀਸੀ ਦੇ ਬੱਸ ਡਰਾਈਵਰ ਤੋਂ ਸਵਾਲ ਪੁੱਛਿਆ ਗਿਆ ਕਿ ਕਾਰ ਚਾਲਕ ਨੇ ਇਲਜ਼ਾਮ ਲਗਾਇਆ ਹੈ ਕਿ ਬੱਸ ਦੀ ਹੈੱਡ ਲਾਈਟਾਂ ਨਹੀਂ ਚੱਲ ਰਹਿਆਂ ਸਨ ਜਿਸ ਕਰ ਕੇ ਇਹ ਹਾਦਸਾ ਵਾਪਰਿਆ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਬੱਸ ਡਰਾਈਵਰ ਨੇ ਕਿਹਾ ਕਿ ਉਸ ਦੀ ਬੱਸ ਦੀਆਂ ਲਾਈਟਾਂ ਚੱਲ ਰਹਿਆਂ ਸਨ ਪਰ ਕਰ ਚਲਾਕ ਦਾ ਹੀ ਧਿਆਨ ਨਹੀਂ ਸੀ ਜਿਸ ਕਰ ਕੇ ਇਹ ਹਾਦਸਾ ਵਾਪਰਿਆ ਹੈ।

ਹਾਦਸੇ ਦੀ ਜਾਣਕਾਰੀ ਮਿਲਦੇ ਸਾਰ ਹੀ ਮੌਕੇ ‘ਤੇ ਸਿਟੀ ਪੁਲਿਸ ਦੇ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement