
Gurdaspur News : ਦੂਜੇ ਆਰੋਪੀ ਨੂੰ ਫੜਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
Gurdaspur News in Punjabi : ਗੁਰਦਾਸਪੁਰ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਾਉਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ। ਡੀਐਸਪੀ ਅਮੋਲਕ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਨੌਜਵਾਨ ਨੂੰ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਾਉਣ ਦੇ ਦੋਸ਼ ਵਿਚ ਕਾਬੂ ਕੀਤਾ ਗਿਆ ਹੈ। ਦੂਜੇ ਨੌਜਵਾਨ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮ ਹੈਰੋਇਨ ਦੀ ਖੇਪ ਮੋਬਾਈਲ ਰਾਹੀਂ ਪਾਕਿਸਤਾਨ ਗੱਲ ਕਰ ਕੇ ਮੰਗਵਾਉਂਦੇ ਸਨ। ਨੌਜਵਾਨ ਦੇ ਸਬੰਧ ਪਾਕਿਸਤਾਨ ਦੇ ਤਸਕਰ ਸਿਕੰਦਰ ਨਾਲ ਦੱਸੇ ਜਾ ਰਹੇ। ਪੁਲਿਸ ਨੇ ਚਾਰ ਦਿਨਾਂ ਦਾ ਰਿਮਾਂਡ ਹਾਸਲ ਕਰ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾਵੇਗੀ।
(For more news apart from Gurdaspur police arrested youth who was ordering heroin from Pakistan, an absconder News in Punjabi, stay tuned to Rozana Spokesman)