ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਨਿਰਦੇਸ਼
Published : Jan 4, 2025, 4:19 pm IST
Updated : Jan 4, 2025, 4:19 pm IST
SHARE ARTICLE
Mohinder Bhagat directs to expedite the work of removing Mohali dumping ground
Mohinder Bhagat directs to expedite the work of removing Mohali dumping ground

ਉਦਯੋਗਪਤੀਆਂ ਅਤੇ ਵਸਨੀਕਾਂ ਦਾ ਵਫ਼ਦ ਸਬੰਧਤ ਮਸਲੇ ਦੇ ਹੱਲ ਲਈ ਮੰਤਰੀ ਨੂੰ ਮਿਲਿਆ

ਚੰਡੀਗੜ੍ਹ: ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸ਼ੁਕਰਵਾਰ ਨੂੰ ਮੁਹਾਲੀ ਦੇ ਫੇਜ਼ 8ਬੀ ਦੇ ਉਦਯੋਗਪਤੀਆਂ ਅਤੇ ਵਸਨੀਕਾਂ ਦੇ  ਵਫਦ ਨਾਲ ਗਾਰਬੇਜ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੋਰ ਨਾਗਰਿਕ ਸ਼ਿਕਾਇਤਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ । ਇਸ ਮੌਕੇ ਮੰਤਰੀ ਨੇ ਵਫ਼ਦ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਉਦਯੋਗਪਤੀਆਂ  ਅਤੇ ਵਸਨੀਕਾਂ ਨੇ ਆਪੋ -ਆਪਣੀਆਂ ਸਮੱਸਿਆਵਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਕੂੜਾ ਡੰਪਿੰਗ ਗਰਾਊਂਡ ਨੂੰ ਹਟਾਉਣ ਲਈ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ।  ਉਨ੍ਹਾਂ ਨੇ ਮੋਹਾਲੀ ਦੇ ਫੇਜ਼ 8ਬੀ ਵਿੱਚ ਸਨਅਤਾਂ ਲਈ ਸਾਫ਼-ਸਫ਼ਾਈ ਰੱਖਣ ਅਤੇ ਉਦਯੋਗਾਂ ਲਈ ਸੌਖਾ ਮਾਹੌਲ ਯਕੀਨੀ ਬਣਾਉਣ ਤੇ ਵੀ ਜ਼ੋਰ ਦਿੱਤਾ।

ਮੀਟਿੰਗ ਵਿੱਚ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ.ਬੇਨੀਥ ਅਤੇ ਐਕਸੀਅਨ ਰਜਿੰਦਰ ਕੁਮਾਰ ਨੇ ਮੰਤਰੀ ਨੂੰ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਕੰਮ ਨੂੰ ਜਲਦੀ ਹੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ਦਾ ਦੌਰਾ ਕਰਨ ਅਤੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਨੇ ਬੁਨਿਆਦੀ ਢਾਂਚੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਅਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜ ਕੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ ।

ਮੀਟਿੰਗ ਵਿੱਚ ਮੌਜੂਦ ਉਦਯੋਗਪਤੀਆਂ ਵਿਚ ਤਜਿੰਦਰ ਕੁਮਾਰ ਬਾਂਸਲ, ਨਵੀਨ ਸਿੰਗਲਾ, ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਨਾਗਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement