Pathankot News : ਪਠਾਨਕੋਟ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਦੇ 4 ਵਿਅਕਤੀ ਕਾਬੂ 

By : BALJINDERK

Published : Jan 4, 2025, 6:46 pm IST
Updated : Jan 4, 2025, 6:48 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ

Pathankot News : ਰਾਵੀ ਦਰਿਆ ਨੇੜੇ ਹੋ ਰਹੀ ਸੀ ਨਾਜਾਇਜ਼ ਮਾਈਨਿੰਗ, ਮੁਲਜ਼ਮਾਂ ਕੋਲੋਂ 6 ਟਿੱਪਰ, 2 ਪੋਕਲੇਨ ਮਸ਼ੀਨਾਂ ਬਰਾਮਦ 

Pathankot News in Punjabi : ਪਠਾਨਕੋਟ ਪੁਲਿਸ ਨੇ ਬੀਤੀ ਰਾਤ ਨਰੋਟ ਜੈਮਲ ਸਿੰਘ ਇਲਾਕੇ 'ਚ ਪੈਂਦੇ ਰਾਵੀ ਦਰਿਆ 'ਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ 6 ਟਿੱਪਰ, ਦੋ ਪੋਕਲੇਨ ਮਸ਼ੀਨਾਂ ਅਤੇ 4 ਵਿਅਕਤੀ ਨਾਜਾਇਜ਼ ਮਾਈਨਿੰਗ ਕਰਦੇ ਫੜੇ ਗਏ। ਪੁਲਿਸ ਲਗਾਤਾਰ ਹੋ ਰਹੀ ਨਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ, ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਰਵਾਈ ਕੀਤੀ ਗਈ।

1

ਪੰਜਾਬ ਸਰਕਾਰ ਭਾਵੇਂ ਗੈਰ-ਕਾਨੂੰਨੀ ਮਾਈਨਿੰਗ ਰੋਕਣ ਦੇ ਕਈ ਦਾਅਵੇ ਕਰ ਰਹੀ ਹੈ ਪਰ ਫਿਰ ਵੀ ਮਾਈਨਿੰਗ ਮਾਫੀਆ ਰਾਤ ਦੇ ਹਨੇਰੇ 'ਚ ਨਾਜਾਇਜ਼ ਮਾਈਨਿੰਗ ਕਰਨ ਤੋਂ ਪਿੱਛੇ ਨਹੀਂ ਹਟ ਰਿਹਾ। ਜਿਸ 'ਤੇ ਪਠਾਨਕੋਟ ਪੁਲਿਸ ਵਲੋਂ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਜਿਹਾ ਹੀ ਮਾਮਲਾ ਜ਼ਿਲ੍ਹਾ ਪਠਾਨਕੋਟ ’ਚ ਪੈਂਦੇ ਰਾਵੀ ਦਰਿਆ ’ਚ ਵੇਖਣ ਨੂੰ ਮਿਲਿਆ ਹੈ। ਜਿੱਥੇ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ’ਚ ਥਾਣਾ ਨਰੋਟ ਜੈਮਲ ਸਿੰਘ ਪੁਲਿਸ ਨੇ ਮਾਈਨਿੰਗ ਮਾਫੀਆ ਵੱਲੋਂ ਰਾਤ ਦੇ ਹਨੇਰੇ 'ਚ ਜਿਥੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ, ਉਥੇ ਛਾਪੇਮਾਰੀ ਕੀਤੀ ਗਈ। ਜਿਸ ਕਾਰਨ ਪੁਲਿਸ ਨੇ ਮੌਕੇ 'ਤੇ 2 ਪੋਕਲੇਨ ਮਸ਼ੀਨਾਂ, 6 ਟਿੱਪਰ ਅਤੇ 4 ਵਿਅਕਤੀਆਂ ਨੂੰ ਕਾਬੂ ਕੀਤੇ। ਜਿਨ੍ਹਾਂ ਖਿਲਾਫ਼ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਗਿਆ।

1

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਥਾਣਾ ਨਰੋਟ ਜੈਮਲ ਸਿੰਘ ਵਿਖੇ ਰਾਵੀ ਦਰਿਆ ਦੇ ਕੰਢੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਮੌਕੇ 'ਤੇ ਪੁੱਜੀ ਪੁਲਿਸ ਨੇ ਛਾਪੇਮਾਰੀ ਕਰ ਕੇ 2 ਪੋਕਲੇਨ ਮਸ਼ੀਨਾਂ, 6 ਟਿੱਪਰ ਅਤੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਰਾਤ ਦੇ ਹਨੇਰੇ ਜਾਂ ਦਿਨ-ਦਿਹਾੜੇ ਨਾਜਾਇਜ਼ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

(For more news apart from Pathankot police arrested 4 persons doing illegal mining News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement