Sultanpur Lodhi News : ਪੁਲਿਸ ਨੇ10 ਚੋਰੀ ਦੇ ਮੋਟਰਸਾਈਕਲਾਂ ਸਮੇਤ 5 ਮੁਲਜ਼ਮ ਕੀਤੇ ਕਾਬੂ

By : BALJINDERK

Published : Jan 4, 2025, 8:49 pm IST
Updated : Jan 4, 2025, 8:49 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ

Sultanpur Lodhi News : ਧਾਰਮਿਕ ਸਥਾਨਾਂ ਦੇ ਬਾਹਰੋਂ ਚੋਰੀ ਕੀਤੇ ਜਾਂਦੇ ਸੀ ਵਾਹਨ 

Sultanpur Lodhi News in Punjabi : ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਅੱਜ ਚੋਰ ਗਿਰੋਹ ਦੇ 5 ਮੈਂਬਰਾਂ ਨੂੰ 10 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਐਸਐਸਪੀ ਕਪੂਰਥਲਾ ਗੌਰਵ ਤੂਰਾ ਅਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀਐਸਪੀ ਗੁਰਮੀਤ ਸਿੰਘ ਸਿੱਧੂ ਦੀਆਂ ਹਦਾਇਤਾਂ ’ਤੇ ਪੁਲਿਸ ਨੇ ਇੱਕ ਵੱਡੇ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਜੋ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਾਹਰੋਂ ਸੰਗਤਾਂ ਦੇ ਮੋਟਰਸਾਈਕਲ ਚੋਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਏ.ਐਸ.ਆਈ ਬਲਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੋਰ ਗਰੋਹ ਦੇ ਦੋ ਮੈਂਬਰਾਂ ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਖਿਆਲੀ ਥਾਣਾ ਮੱਖੂ ਨੂੰ ਕਾਬੂ ਕੀਤਾ ਹੈ।

ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਸਿਲਵੰਡ ਥਾਣਾ ਮੱਖੂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਜਿਸ ਦੇ ਖਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਖੇ 3.1.2025 ਨੂੰ ਧਾਰਾ 302(2),317(2)112 ਤਹਿਤ ਮੁਕੱਦਮਾ ਨੰਬਰ 2 ਦਰਜ ਕੀਤਾ ਗਿਆ ਸੀ। ਪੁਲਿਸ ਨੇ ਜਾਂਚ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਖਿਆਲੀ ਜ਼ਿਲ੍ਹਾ ਫ਼ਿਰੋਜ਼ਪੁਰ, ਸੁਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਵਾੜਾ ਕਾਲੀ, ਲਵਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਖਿਆਲੀ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ ਵੱਖ-ਵੱਖ ਕੰਪਨੀਆਂ ਦੇ ਚੋਰੀ ਹੋਏ 10 ਮੋਟਰਸਾਈਕਲ ਬਰਾਮਦ ਕੀਤੇ ਹਨ।

ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸਿਵਲ ਹਸਪਤਾਲ ਅਤੇ ਕਚਹਿਰੀ ਰੋਡ ਤੋਂ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਫਿਰ ਸਸਤੇ ਭਾਅ ਵੇਚ ਦਿੰਦੇ ਸਨ। ਪੁਲਿਸ ਤਰਫ਼ੋਂ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਕੇਸ ਦਰਜ ਹਨ।

(For more news apart from Police arrested 5 accused including 10 stolen motorcycles News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement