ਮ੍ਰਿਤਕ ਦੀ ਪਤਨੀ ਅਨੁਸਾਰ ਤੇਜਪਾਲ ਨੇ ਕੀਤੀ ਆਤਮ ਹੱਤਿਆ
ਮੁੰਡੀਆਂ : ਲੁਧਿਆਣਾ ਦੇ ਮੁੰਡੀਆਂ ਕਲਾਂ ਇਲਾਕੇ ’ਚ 26 ਸਾਲ ਦੇ ਨੌਜਵਾਨ ਤੇਜਪਾਲ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਸ਼ਰਾਬ ਪੀ ਕੇ ਮੇਰੇ ਪਤੀ ਵੱਲੋਂ ਮੇਰੇ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਮੈਂ ਕਿਸੇ ਹੋਰ ਦੇ ਘਰ ਚਲੀ ਗਈ ਅਤੇ ਤੇਜਪਾਲ ਨੇ ਖੰਬੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦਕਿ ਤੇਜਪਾਲਲ ਦੇ ਭਰਾ ਰਾਮ ਨੇ ਦੱਸਿਆ ਕਿ ਮੇਰੇ ਭਰਾ ਦਾ ਕਤਲ ਕੀਤਾ ਗਿਆ ਹੈ। ਇਕ ਦਿਨ ਪਹਿਲਾਂ ਮੈਨੂੰ ਮੇਰੇ ਭਰਾ ਦਾ ਫ਼ੋਨ ਆਇਆ ਸੀ ਕਿ ਮੇਰੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਮੇਰੀ ਜਾਨ ਨੂੰ ਖਤਰਾ ਹੈ। ਜਦੋਂ ਕੁੱਝ ਦੇਰ ਬਾਅਦ ਮੈਂ ਆਪਣੀ ਭਾਬੀ ਨੂੰ ਵੀਡੀਓ ਕਾਲ ਕੀਤੀ ਤਾਂ ਉਸਨੇ ਕਿਹਾ ਕਿ ਉਸ ਦਾ ਪਤੀ ਸੋ ਰਿਹਾ ਹੈ। ਮੈਨੂੰ ਸ਼ੱਕ ਹੈ ਕਿ ਮੇਰੇ ਭਰਾ ਦਾ ਕਤਲ ਕੀਤਾ ਗਿਆ ਹੈ ਸਾਨੂੰ ਇਨਸਾਫ ਮਿਲਣਾ ਚਾਹੀਦਾ ਇਸ ਮਾਮਲੇ ਦੀ ਜਾਂਚ ਜਲਦ ਤੋਂ ਜਲਦ ਕਰਨੀ ਚਾਹੀਦੀ ਹੈ।
ਦੂਜੇ ਪਾਸੇ ਜਦੋਂ ਇਸ ਮਾਮਲੇ ’ਚ ਪੁਲਿਸ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਨੇ ਦੱਸਿਆ ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਆਰੋਪੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
