18 ਸਾਲ ਦੀ ਚਮਨਪ੍ਰੀਤ ਕੌਰ ਵਜੋਂ ਹੋਈ ਮ੍ਰਿਤਕ ਲੜਕੀ ਦੀ ਪਛਾਣ
ਸ੍ਰੀ ਮੁਕਤਸਰ ਸਾਹਿਬ: ਲੰਬੀ ਦੇ ਪਿੰਡ ਮਿੱਡਾ ’ਚ ਪਿਤਾ ਵਲੋਂ ਆਪਣੀ ਹੀ ਨੌਜਵਾਨ ਧੀ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਅਤੇ ਸਹਿਮ ਦਾ ਮਾਹੌਲ ਹੈ। ਮ੍ਰਿਤਕ ਲੜਕੀ ਦੀ ਪਛਾਣ 18 ਸਾਲ ਦੀ ਚਮਨਪ੍ਰੀਤ ਕੌਰ ਵਜੋਂ ਹੋਈ ਹੈ। ਘਟਨਾ ਸਮੇਂ ਲੜਕੀ ਆਪਣੇ ਘਰ ਦੇ ਕਮਰੇ ਵਿਚ ਬੈੱਡ 'ਤੇ ਸੁੱਤੀ ਹੋਈ ਸੀ। ਜਾਣਕਾਰੀ ਮੁਤਾਬਕ ਇਸ ਦੌਰਾਨ ਉਸ ਦੇ ਪਿਤਾ ਪਾਲਾ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿਤਾ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਘਟਨਾ ਦੇ ਅਸਲ ਕਾਰਨਾਂ ਬਾਰੇ ਮ੍ਰਿਤਕਾ ਦੇ ਪਰਿਵਾਰ ਤੋਂ ਜਾਣਕਾਰੀ ਅਤੇ ਬਿਆਨ ਲੈਣ ਵਿਚ ਜੁਟੀ ਹੋਈ ਹੈ। ਦੱਸਿਆ ਦਾ ਰਿਹਾ ਹੈ ਕਿ ਲੜਕੀ ਅੱਗੇ ਪੜ੍ਹਨਾ ਚਾਹੁੰਦੀ ਸੀ, ਪਰ ਉਸ ਦਾ ਪਿਤਾ ਇਸ ਗੱਲ ਦੇ ਖ਼ਿਲਾਫ਼ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
