ਕੱਲ੍ਹ ਕੀਤਾ ਗਿਆ ਸੀ ਗ੍ਰਿਫ਼ਤਾਰ, ਅੱਜ ਅਦਾਲਤ ਵਿੱਚ ਕੀਤਾ ਗਿਆ ਸੀ ਪੇਸ਼
ਅੰਮ੍ਰਿਤਸਰ: 328 ਪਾਵਨ ਸਰੂਪਾਂ ਦੇ ਮਾਮਲੇ ਦੇ ਵਿੱਚ ਕੱਲ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਮਲਜੀਤ ਸਿੰਘ ਨੂੰ ਅੱਜ ਦੁਪਹਿਰ 2 ਵਜੇ ਮੀਡੀਆ ਤੋਂ ਚੋਰੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲਿਸ ਨੂੰ ਕਮਲਜੀਤ ਸਿੰਘ ਦਾ 5 ਦਿਨ ਦਾ ਰਿਮਾਂਡ ਦਿੱਤਾ ਗਿਆ। ਹੁਣ ਪੁਲਿਸ ਕਮਲਜੀਤ ਸਿੰਘ ਦੇ ਕੋਲੋਂ ਪੁੱਛਗਿਛ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੀਆਂ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਬੇਹਦ ਕਰੀਬੀ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦਾ ਮਾਣਯੋਗ ਅਦਾਲਤ ਦੇ ਵੱਲੋਂ ਪੁਲਿਸ ਨੂੰ ਛੇ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ।
