ਸੂਬਾ ਸਰਕਾਰ ਦੂਸ਼ਿਤ ਪਾਣੀ ਨਾਲ ਮਾਲਵਾ ਖੇਤਰ 'ਚ ਹੋ ਰਹੀਆਂ ਮੌਤਾਂ ਦਾ ਤੁਰਤ ਨੋਟਿਸ ਲਵੇ : ਆਪ
Published : Feb 4, 2019, 7:03 pm IST
Updated : Feb 4, 2019, 7:03 pm IST
SHARE ARTICLE
AAP
AAP

'ਆਪ' ਆਗੂਆਂ ਨੇ ਹਰੀਕੇ ਪੱਤਣ ਹੈੱਡ ਵਰਕਸ ਦਾ ਕੀਤਾ ਦੌਰਾ, ਪੰਜਾਬ ਦੇ ਲੋਕਾਂ ਨੂੰ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦਾ ਮੁੱਦਾ ਚੁੱਕਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿਚ ਪੀਣ ਯੋਗ ਪਾਣੀ ਦੇ ਦੂਸ਼ਿਤ ਹੋਣ ਅਤੇ ਮਾਲਵਾ ਖੇਤਰ ਵਿਚ ਲੋਕਾਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਕਰਨ ਲਈ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਾਰਨ ਹਜ਼ਾਰਾਂ ਲੋਕ ਮਾਰੂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। 

ਹਰੀਕੇ ਪੱਤਣ ਹੈੱਡ ਵਰਕਸ ਦਾ ਦੌਰਾ ਕਰਨ ਉਪਰੰਤ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਡਿਪਟੀ ਆਗੂ  ਸਰਬਜੀਤ ਕੌਰ ਮਾਣੂੰਕੇ ਨੇ ਸਥਾਨਕ ਆਗੂਆਂ ਦੀ ਹਾਜ਼ਰੀ ਵਿਚ ਕਿਹਾ ਕਿ ਇਸ ਖੇਤਰ ਦੇ ਲੋਕ ਅਜਿਹਾ ਪਾਣੀ ਪੀਣ ਲਈ ਮਜਬੂਰ ਹਨ ਜੋ ਕਿ ਮਨੁੱਖ ਤਾਂ ਕੀ ਜਾਨਵਰਾਂ ਦੇ ਪੀਣ ਯੋਗ ਵੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰਾਂ ਦੇ ਲੋਕ ਮੁੱਦਿਆਂ ਸਬੰਧੀ ਗੰਭੀਰਤਾ ਦੀ ਘਾਟ ਕਾਰਨ ਉਤਪੰਨ ਹੋਈ ਹੈ। ਜਿਸ ਕਾਰਨ ਮਾਲਵਾ ਖੇਤਰ ਵਿਚ ਕੈਂਸਰ, ਦਮਾ ਅਤੇ ਹੋਰ ਮਾਰੂ ਬਿਮਾਰੀਆਂ ਫੈਲ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਬੁੱਢੇ ਨਾਲੇ ਰਾਹੀਂ ਸਤਲੁਜ ਅਤੇ ਬਿਆਸ ਦਰਿਆਵਾਂ ਵਿਚ ਪੈ ਰਿਹਾ ਪਾਣੀ ਇਸ ਖੇਤਰ ਦੇ ਲੋਕਾਂ ਦੁਆਰਾ ਸਿੰਚਾਈ ਅਤੇ ਪੀਣ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੰਦੇ ਨਾਲੇ ਦਾ ਪਾਣੀ ਸਤਲੁਜ ਅਤੇ ਬਿਆਨ ਦਰਿਆਵਾਂ ਵਿਚ ਪੈਣ ਕਾਰਨ ਪਾਣੀ ਦਾ ਪ੍ਰਦੂਸ਼ਣ ਲੈਵਲ ਅਤਿ ਉੱਪਰਲੇ ਦਰਜੇ 'ਤੇ ਚਲਾ ਗਿਆ ਹੈ ਅਤੇ ਪ੍ਰਦੂਸ਼ਣ ਦੇ ਰਾਸ਼ਟਰੀ ਪੱਧਰ ਨਾਲੋਂ 1.5 ਪ੍ਰਤੀਸ਼ਤ ਵੱਧ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਪਾਣੀ ਵਿਚਲੇ ਜੀਵਾਂ ਦੇ ਜੀਵਨ 'ਤੇ ਵੀ ਅਸਰ ਪੈ ਰਿਹਾ ਹੈ। ਸੰਤ ਸੀਚੇਵਾਲ ਦੁਆਰਾ ਪੇਸ਼ ਕੀਤੀ ਰਿਪੋਰਟ ਦਾ ਹਵਾਲਾ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਇਸ ਰਾਹੀਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਾਅਵਿਆਂ ਦੀ ਫ਼ੂਕ ਨਿਕਲੀ ਹੈ। ਜਿਸ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੇ ਖ਼ੁਦ ਮੰਨਿਆ ਹੈ ਕਿ ਇਸ ਖੇਤਰ ਵਿਚ ਲੋਕਾਂ ਨੂੰ ਪ੍ਰਦੂਸ਼ਿਤ ਪਾਣੀ ਮੁਹੱਈਆ ਕੀਤਾ ਜਾ ਰਿਹਾ ਹੈ।

ਇਸ ਮੌਕੇ ਬੋਲਦਿਆਂ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਸਾਲ ਸਥਾਨਕ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਮਾਲਵਾ ਖੇਤਰ ਵਿਚ ਪੀਣ ਵਾਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਦਾ ਮੁੱਦਾ ਚੁੱਕਿਆ ਸੀ ਪਰੰਤੂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਅਧਿਕਾਰੀਆਂ ਅਤੇ ਸਰਕਾਰ ਦੇ ਕੰਨਾਂ 'ਤੇ ਜੂੰ ਵੀ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਾਰਟੀ ਪਹਿਲਾਂ ਤੋ ਹੀ ਨੈਸ਼ਨਲ ਗਰੀਨ ਟ੍ਰਿਬਿਊਨਲ ਨੂੰ ਪ੍ਰਦੂਸ਼ਿਤ ਪਾਣੀ ਨਾਲ ਮਨੁੱਖਾਂ ਅਤੇ ਜੀਵਾਂ ਉੱਤੇ ਪੈ ਰਹੇ ਮਾੜੇ ਪ੍ਰਭਾਵ ਬਾਰੇ ਦੱਸ ਚੁੱਕੀ ਹੈ।

'ਆਪ' ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਇਸ ਸੰਬੰਧੀ ਕੋਈ ਕਦਮ ਨਾ ਉਠਾਏ ਤਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਇਸ ਮੁੱਦੇ ਨੂੰ ਲੋਕਾਂ ਦੀ ਸਹਾਇਤਾ ਨਾਲ ਗਲੀ-ਗਲੀ ਲੈ ਕੇ ਜਾਵੇਗੀ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਘੇਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਪਾਣੀ ਸਰੋਤਾਂ ਨੂੰ ਗੰਦਲਾਂ ਕਰ ਰਹੇ ਵਿਅਕਤੀਆਂ ਅਤੇ ਸੰਸਥਾਵਾਂ ਉੱਪਰ ਨਕੇਲ ਕੱਸਦੇ ਹੋਏ ਸੂਬੇ ਦੇ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement