ਤੇਜ਼ ਰਫ਼ਤਾਰ ਬੱਸ ਨੇ ਮਾਰੀ ਬੀਐਸਐਫ਼ ਦੀ ਗੱਡੀ ਨੂੰ ਟੱਕਰ, ਕਈ ਜਵਾਨ ਜ਼ਖ਼ਮੀ
Published : Feb 4, 2019, 2:22 pm IST
Updated : Feb 4, 2019, 2:22 pm IST
SHARE ARTICLE
Accident
Accident

ਸੋਮਵਾਰ ਸਵੇਰੇ ਲਗਭੱਗ 10:30 ਵਜੇ ਅਜਨਾਲਾ ਦੇ ਪਿੰਡ ਪੰਜਗਰਾਈ ਤੋਂ ਅਜਨਾਲਾ ਬੀਐਸਐਫ ਕੈਂਪ ਵਿਚ ਆ ਰਹੀ ਜਵਾਨਾਂ ਦੀ ਗੱਡੀ ਨੂੰ ਇਕ ਪ੍ਰਾਈਵੇਟ...

ਅੰਮ੍ਰਿਤਸਰ : ਸੋਮਵਾਰ ਸਵੇਰੇ ਲਗਭੱਗ 10:30 ਵਜੇ ਅਜਨਾਲਾ ਦੇ ਪਿੰਡ ਪੰਜਗਰਾਈ ਤੋਂ ਅਜਨਾਲਾ ਬੀਐਸਐਫ ਕੈਂਪ ਵਿਚ ਆ ਰਹੀ ਜਵਾਨਾਂ ਦੀ ਗੱਡੀ ਨੂੰ ਇਕ ਪ੍ਰਾਈਵੇਟ ਬੱਸ ਚਾਲਕ ਨੇ ਲਾਪਰਵਾਹੀ ਨਾਲ ਪਿੱਛੋਂ ਟੱਕਰ ਮਾਰ ਦਿਤੀ। ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਸੜਕ ਕੰਡੇ ਖੇਤਾਂ ਵਿਚ ਪਲਟ ਗਈ। ਗੱਡੀ ਵਿਚ ਸਵਾਰ 15 ਜਵਾਨਾਂ ਵਿਚੋਂ 12 ਜਵਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਅਜਨਾਲਾ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ। 5 ਜਵਾਨਾਂ ਨੂੰ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਮਿਲੀਟਰੀ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਹੈ।

Bus hit by BSF TruckAccident

ਘਟਨਾ ਦੇ ਬਾਰੇ ਵਿਚ ਦੱਸਿਆ ਜਾ ਰਿਹਾ ਹੈ ਕਿ ਪਿੰਡ ਨਾਨਕ ਪੂਰਾ ਥੇਹ ਦੇ ਕੋਲ ਬੱਸ ਚਾਲਕ ਨੇ ਗੱਡੀ ਨੂੰ ਪਿੱਛੋਂ ਟੱਕਰ ਮਾਰੀ। ਬੱਸ ਵਿਚ ਸਵਾਰ ਸਵਾਰੀਆਂ ਦਾ ਬਚਾਅ ਹੋ ਗਿਆ। ਘਟਨਾ ਤੋਂ ਬਾਅਦ ਬੱਸ ਚਾਲਕ ਅਤੇ ਕੰਡਕਟਰ ਮੌਕੇ ‘ਤੇ ਹੀ ਫ਼ਰਾਰ ਹੋ ਗਏ। ਲੋਕਾਂ ਨੇ ਦੱਸਿਆ ਕਿ ਬੱਸ ਚਾਲਕ ਬਹੁਤ ਤੇਜ਼ੀ ਨਾਲ ਰਾਮਦਾਸ ਤੋਂ ਅਜਨਾਲਾ ਵੱਲ ਆ ਰਿਹਾ ਸੀ ਜੋ ਪਿੰਡ ਦੇ ਕੋਲ ਆ ਕੇ ਲਾਪਰਵਾਹੀ ਨਾਲ ਬੀਐਸਐਫ਼ ਦੀ ਗੱਡੀ ਨੂੰ ਪਿੱਛੋਂ ਟੱਕਰ ਮਾਰ ਦਿਤੀ।

Bus hit by BSF TruckAccident

ਉਨ੍ਹਾਂ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਮੁਸ਼ਕਿਲ ਨਾਲ ਗੱਡੀ ਦੇ ਹੇਠਾਂ ਦੱਬੇ ਫ਼ੌਜੀਆਂ ਨੂੰ ਕੱਢਿਆ ਅਤੇ ਹਸਤਪਾਲ ਪਹੁੰਚਾਇਆ। ਘਟਨਾ ਤੋਂ ਬਾਅਦ ਮੌਕੇ ਉਤੇ ਪਹੁੰਚੇ ਅਜਨਾਲਾ ਥਾਣਾ ਮੁਖੀ ਪਰਮਵੀਰ ਸਿੰਘ ਵਿਰਦੀ ਨੇ ਦੱਸਿਆ ਕਿ ਬੱਸ ਡਰਾਈਵਰ ਮੌਕੇ ‘ਤੇ ਫ਼ਰਾਰ ਹੋ ਗਿਆ ਹੈ ਅਤੇ ਜਾਂਚ ਜਾਰੀ ਹੈ। ਸਿਵਲ ਹਸਪਤਾਲ ਅਜਨਾਲਾ ਦੇ ਐਸਐਮਓ ਬ੍ਰਿਜ ਸਹਿਗਲ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਗੰਭੀਰ ਰੂਪ ਵਿਚ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਹਸਪਤਾਲ ਭੇਜਿਆ ਜਾ ਰਿਹਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement