ਗੜ੍ਹੇਮਾਰੀ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਜਲਦ ਹੋਵੇਗਾ ਜਾਰੀ : ਸਰਕਾਰੀਆ
Published : Feb 4, 2019, 7:24 pm IST
Updated : Feb 4, 2019, 7:24 pm IST
SHARE ARTICLE
S.S. Sarkaria
S.S. Sarkaria

ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ...

ਚੰਡੀਗੜ੍ਹ : ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਜਾਰੀ ਕਰ ਦਿਤਾ ਜਾਵੇਗਾ। ਇਥੋਂ ਜਾਰੀ ਇਕ ਬਿਆਨ ਵਿਚ ਮਾਲ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਦੇ ਚੱਲਦਿਆਂ ਕੁਝ ਕਿਸਾਨਾਂ ਦੀਆਂ ਫ਼ਸਲਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਪੁੱਜਾ ਸੀ। ਇਸ ਦੀ ਸੂਚਨਾ ਮਿਲਦੇ ਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਜਾਰੀ ਕਰ ਦਿਤੇ ਸਨ।

ਸਰਕਾਰੀਆ ਨੇ ਦੱਸਿਆ ਕਿ ਫਸਲਾਂ ਨੂੰ ਪੁੱਜੇ ਨੁਕਸਾਨ ਦੀਆਂ ਰਿਪੋਰਟਾਂ ਹਾਲੇ ਪ੍ਰਾਪਤ ਹੋ ਰਹੀਆਂ ਹਨ ਅਤੇ ਜਿਉਂ ਹੀ ਮੁਕੰਮਲ ਰਿਪੋਰਟ ਪ੍ਰਾਪਤ ਹੋ ਜਾਵੇਗੀ, ਮਾਲ ਵਿਭਾਗ ਵਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਇਸ ਤੋਂ ਪਹਿਲਾਂ ਵੀ ਜਦ ਮਈ 2018 ਵਿਚ ਝੱਖੜ-ਤੂਫ਼ਾਨ ਕਾਰਨ ਖਰਬੂਜ਼ਾ ਉਤਪਾਦਕ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ ਸੀ ਤਾਂ ਮੁੱਖ ਮੰਤਰੀ ਵਲੋਂ 5254 ਏਕੜ ਦੀ ਗਿਰਦਾਵਰੀ ਕਰਵਾ ਕੇ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਦਿਤਾ ਸੀ।

ਉਨ੍ਹਾਂ ਦੱਸਿਆ ਕਿ ਉਸ ਸਮੇਂ ਮੱਕੀ ਕਾਸ਼ਤਕਾਰਾਂ ਦੀ ਫ਼ਸਲ ਨੂੰ ਵੀ ਨੁਕਸਾਨ ਪੁੱਜਾ ਸੀ ਅਤੇ ਸਰਕਾਰ ਵਲੋਂ ਉਨ੍ਹਾਂ ਨੂੰ ਵੀ ਮੁਆਵਜ਼ਾ ਦਿਤਾ ਗਿਆ ਸੀ। ਸਰਕਾਰੀਆ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨ ਪੱਖੀ ਹੈ ਅਤੇ ਕਿਸਾਨਾਂ ਦੀ ਖੁਸ਼ਹਾਲੀ ਤੇ ਕਰਜ਼ਾ ਮੁਕਤੀ ਲਈ ਸਾਰਥਕ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਕਰਜ਼ਾ ਮੁਆਫ਼ੀ ਤਹਿਤ ਤਿੰਨ ਵੱਖ-ਵੱਖ ਗੇੜਾਂ ਵਿਚ 5.63 ਲੱਖ ਤੋਂ ਵੀ ਜ਼ਿਆਦਾ ਲਾਭਪਾਤਰੀਆਂ ਦੀ 4513 ਕਰੋੜ ਰੁਪਏ ਦੀ ਰਾਸ਼ੀ ਮੁਆਫ਼ ਕੀਤੀ ਗਈ ਹੈ। ਸਰਕਾਰੀਆ ਨੇ ਦੱਸਿਆ ਕਿ ਫ਼ਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵੀ 8000 ਤੋਂ ਵਧਾ ਕੇ 12000 ਰੁਪਏ ਦਿਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement