ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਨਿਯੁਕਤ
Published : Feb 4, 2019, 5:02 pm IST
Updated : Feb 4, 2019, 5:02 pm IST
SHARE ARTICLE
Karnail Singh Peer Mohammad
Karnail Singh Peer Mohammad

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ.....

ਚੰਡੀਗੜ੍ਹ (ਨੀਲ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅੱਜ ਇਥੇ ਪਾਰਟੀ ਮੁੱਖ ਦਫ਼ਤਰ ਤੋਂ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦਿਤੀ। ਉਨ੍ਹਾਂ ਕਿਹਾ ਕਿ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਅੱਜ ਇਹ ਨਿਯੁਕਤੀ ਕੀਤੀ ਗਈ ਹੈ ਤਾਂ ਜੋ

ਉਹ ਪਾਰਟੀ ਦੀ ਮਜ਼ਬੂਤੀ ਅਤੇ ਤਰੱਕੀ ਲਈ ਕੰਮ ਕਰਨ ਅਤੇ ਮੀਡੀਆ ਚੈਨਲਾਂ ਵਿਚ ਪਾਰਟੀ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਵਧੇਰੇ ਚੰਗੇ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਵੀ ਜਲਦੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ  ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਸਿੱਖ ਰਾਜਨੀਤੀ ਵਿਚ 1995 'ਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਚੁਣਿਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement