ਜ਼ਿਲ੍ਹੇ 'ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
Published : Feb 4, 2019, 12:04 pm IST
Updated : Feb 4, 2019, 12:04 pm IST
SHARE ARTICLE
Sandeep Hans (Moga)
Sandeep Hans (Moga)

ਜਿਲ੍ਹਾ ਮਂੈਜਿਸਟ੍ਰੇਟ ਮੋਗਾ ਸੰਦੀਪ ਹੰਸ, ਆਈ.ਏ.ਐਸ ਨੇ ਫ਼ੌਜਦਾਰੀ  ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ 'ਚ....

ਮੋਗਾ : ਜਿਲ੍ਹਾ ਮਂੈਜਿਸਟ੍ਰੇਟ ਮੋਗਾ ਸੰਦੀਪ ਹੰਸ, ਆਈ.ਏ.ਐਸ ਨੇ ਫ਼ੌਜਦਾਰੀ  ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਮਾਰਚ, 2019 ਤਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲਗਦੇ ਪਿੰਡਾਂ ਵਿਚ ਨਿਯਮਾਂ ਵਿਰੁਧ ਨਾਜਾਇਜ਼ ਤੌਰ 'ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵਲੋਂ ਕੀਤੀ ਜਾ ਰਹੀ ਹੈ।

ਇਸ ਲਈ ਸਤਲੁਜ ਦਰਿਆ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ..ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਨ੍ਹ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ 'ਤੇ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫ਼ਲੈਕਟਰ ਤੋਂ ਬਿਨਾਂ ਚੱਲਣ 'ਤੇ ਰੋਕ ਲਗਾਈ ਗਈ ਹੈ।

ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦਸਿਆ ਕਿ ਸਿਰਫ਼ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ 'ਤੇ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਨ 'ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਕੋਲੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ

ਕਰਨ ਅਤੇ ਧਾਰਮਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਿਲ੍ਹੇ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜਿਲ੍ਹੇ ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ 'ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ।

ਅਜਿਹਾ ਨਾ ਕਰਨ ਦੀ ਸੂਰਤ 'ਚ ਮਕਾਨ ਮਾਲਕ ਦੇ ਵਿਰੁੱਧ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।ਜਿਲ੍ਹਾ ਮੈਜਿਸਟ੍ਰੇਟ ਸੰਦੀਪ ਹੰਸ ਨੇ ਦੱਸਿਆ ਕਿ ਆਮ ਵੇਖਣ 'ਚ ਆਇਆ ਹੈ ਕਿ ਜਿਲ੍ਹੇ ਅੰਦਰ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰ ਸਾਈਕਲ ਆਦਿ ਮੂੰਹ ਢਕ ਕੇ ਚਲਾਏ ਜਾਂਦੇ ਹਨ, ਜਿਸ ਕਾਰਣ ਮੋਗਾ ਜਿਲ੍ਹੇ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ 'ਚ ਵਾਧਾ ਹੋ ਰਿਹਾ ਹੈ। ਇਸ ਲਈ ਇੰਨ੍ਹਾਂ ਚੋਰੀਆਂ ਤੇ ਜੁਰਮਾਂ ਨੂੰ ਰੋਕਣ ਲਈ ਜਿਲ੍ਹੇ ਅੰਦਰ ਸਕੂਟਰ ਅਤੇ ਮੋਟਰ ਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢਕਣ 'ਤੇ ਵੀ ਪੂਰਣ ਪਾਬੰਦੀ ਲਗਾਈ ਗਈ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement