
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਦੀ ਟੀਮ ਵਲੋਂ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼...
ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਦੀ ਟੀਮ ਵਲੋਂ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਅਦਾਲਤ ਨੇ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾਇਆ ਹੈ। ਪੰਜਾਬ ਪੁਲਿਸ ਵਲੋਂ ਫਰੀਦਕੋਟ ਅਦਾਲਤ ਦੇ ਬਾਹਰ ਭਾਰੀ ਪੁਲਿਸ ਤੈਨਾਤ ਕੀਤੀ ਗਈ ਸੀ। ਅੰਦਰ ਆ ਰਹੀ ਹਰ ਇਕ ਗੱਡੀ ਦੀ ਚੈਕਿੰਗ ਕੀਤੀ ਗਈ।
ਦੱਸ ਦਈਏ ਕਿ ਪਿਛਲੇ ਦਿਨੀਂ SIT ਵਲੋਂ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਫਰੀਦਕੋਟ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨਾ ਸ਼ਰਮਾ ਅੱਗੇ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਨੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ 8 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿਤਾ ਸੀ।