ਅਰਵਿੰਦ ਕੇਜਰੀਵਾਲ ਵਲੋਂ ਲਾਪਤਾ ਵਿਅਕਤੀਆਂ ਦੀ ਸੂਚੀ ਜਾਰੀ
Published : Feb 4, 2021, 12:12 am IST
Updated : Feb 4, 2021, 12:12 am IST
SHARE ARTICLE
image
image

ਅਰਵਿੰਦ ਕੇਜਰੀਵਾਲ ਵਲੋਂ ਲਾਪਤਾ ਵਿਅਕਤੀਆਂ ਦੀ ਸੂਚੀ ਜਾਰੀ

ਕਿਹਾ, ਲੋੜ ਪੈਣ 'ਤੇ ਉਪ-ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਕਰਾਂਗਾ ਗੱਲ 

ਨਵੀਂ ਦਿੱਲੀ, 3 ਫ਼ਰਵਰੀ (ਅਮਨਦੀਪ ਸਿੰਘ): ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਦਿੱਲੀ ਦੇ ਵੱਖ-ਵੱਖ ਜੇਲਾਂ ਵਿਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ | ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਜਿਨ੍ਹਾਂ ਲਾਪਤਾ ਲੋਕਾਂ ਦੇ ਨਾਮ ਇਸ ਸੂਚੀ ਵਿਚ ਨਹੀਂ ਹਨ, ਉਨ੍ਹਾਂ ਦੀ ਭਾਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ ਅਤੇ ਲੋੜ ਪੈਣ ਉਤੇ ਉਪ-ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਵੀ ਗੱਲ ਕਰਾਂਗਾ | ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਅਤੇ ਦਿੱਲੀ ਸਰਕਾਰ ਕਿਸਾਨਾਂ ਨਾਲ ਹੈ ਅਤੇ ਕਿਸਾਨ ਅੰਦੋਲਨ ਨਾਲ ਸਬੰਧਤ ਲਾਪਤਾ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਦੀ ਪੂਰੀ ਜਾਣਕਾਰੀ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਦੇਵਾਂਗੇ | 
ਇਸ ਜਾਰੀ ਸੂਚੀ ਤੋਂ ਪਤਾ ਲੱਗ ਸਕਦਾ ਹੈ ਕਿ ਜੇਕਰ ਲਾਪਤਾ ਲੋਕ ਗਿ੍ਫ਼ਤਾਰ ਕੀਤੇ ਗਏ ਹਨ ਤਾਂ ਕਿਸ ਜੇਲ ਵਿਚ ਅਤੇ ਕਦੋਂ ਤੋਂ ਕੈਦ ਵਿਚ ਹਨ | ਮੁੱਖ ਮੰਤਰੀ ਨੇ ਕਿਹਾ ਕਿ ਕਈ ਕਿਸਾਨ ਜਥੇਬੰਦੀਆਂ ਨੇ ਮੇਰੇ ਨਾਲ ਸੰਪਰਕ ਕਰ ਕੇ ਦਸਿਆ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਆਏ ਉਨ੍ਹਾਂ ਦੇ ਪਰਵਾਰਕ ਮੈਂਬਰ ਵਾਪਸ ਘਰ ਨਹੀਂ ਪੁੱਜੇ ਅਤੇ ਉਹ ਲਾਪਤਾ ਹਨ | 

ਟਰੈਕਟਰ ਰੈਲੀ ਦੌਰਾਨ ਦਿੱਲੀ ਵਿਚ ਹੋਈ ਘਟਨਾ ਤੋਂ ਬਾਅਦ ਲਾਪਤਾ ਲੋਕਾਂ ਦੀ ਤਲਾਸ਼ ਕਰ ਕੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਸੂਚਿਤ ਕਰਨਾ ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ |
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁਧਵਾਰ ਨੂੰ ਡਿਜੀਟਲ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਦਿੱਲੀ ਸਰਕਾਰ ਨੂੰ ਕਈ ਲੋਕਾਂ ਨੇ ਸੰਪਰਕ ਕੀਤਾ ਹੈ ਕਿ ਉਨ੍ਹਾਂ ਦੇ ਘਰ ਦੇ ਮੈਂਬਰ, ਜੋ ਦਿੱਲੀ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਦਿੱਲੀ ਗਏ ਹੋਏ ਸਨ, 
ਉਹ ਅਜੇ ਤਕ ਵਾਪਸ ਘਰ ਨਹੀਂ ਪਹੁੰਚੇ ਅਤੇ ਨਾ ਹੀ ਉਨ੍ਹਾਂ ਨਾਲ ਸੰਪਰਕ ਹੋ ਰਿਹਾ ਹੈ |  ਉਨ੍ਹਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਰਿਹਾ ਹੈ ਅਤੇ ਉਹ ਲੋਕ ਗ਼ਾਇਬ ਹਨ | ਮੈਂ ਸਮਝ ਸਕਦਾ ਹਾਂ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਦੇ ਬੱਚੇ, ਬਜ਼ੁਰਗ ਜਾਂ ਕੋਈ ਵੀ ਜੇਕਰ ਘਰ ਨਹੀਂ ਪਹੁੰਚਿਆ ਹੈ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਨਾਲ ਸੰਪਰਕ ਨਹੀਂ ਹੋ ਰਿਹਾ ਹੈ, ਤਾਂ ਉਨ੍ਹਾਂ ਦੇ ਪਰਵਾਰਕ ਮੈਂਬਰਾਂ 'ਤੇ ਕੀ ਬੀਤ ਰਹੀ ਹੋਵੇਗੀ | ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਜਾਵੇ |
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਸਬੰਧ ਪਿਛਲੇ ਕੁੱਝ ਦਿਨਾਂ ਤੋਂ ਕਈ ਕਿਸਾਨ ਜਥੇਬੰਦੀਆਂ ਨੇ ਦਿੱਲੀ ਸਰਕਾਰ ਅਤੇ ਮੇਰੇ ਨਾਲ ਨਿਜੀ ਤੌਰ 'ਤੇ ਸੰਪਰਕ ਕੀਤਾ ਹੈ | ਕਿਸਾਨ ਜਥੇਬੰਦੀਆਂ ਦੇ ਕੁੱਝ ਲੋਕ ਕੱਲ੍ਹ ਸ਼ਾਮ ਨੂੰ ਵੀ ਮੇਰੇ ਨਾਲ ਮੁਲਾਕਾਤ ਕਰਨ ਆਏ ਸਨ | ਇਸ ਤੋਂ ਬਾਅਦ ਅਸੀਂ ਦਿੱਲੀ ਦੀਆਂ ਵੱਖ-ਵੱਖ ਜੇਲਾਂ ਵਿਚ ਕਿਸਾਨ ਅੰਦੋਲਨ ਨਾਲ ਸਬੰਧਤ ਲੋਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਹੈ | ਇਹ ਵੀ ਸੰਭਵ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ਨੂੰ 26 ਜਨਵਰੀ ਵਾਲੀ ਘਟਨਾਵਾਂ ਨੂੰ ਲੈ ਕੇ ਦਿੱਲੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੋਵੇ ਅਤੇ ਉਹ ਕਿਸੇ ਜੇਲ ਵਿਚ ਕੈਦ ਹੋਣ ਅਤੇ ਇਸ ਕਾਰਨ ਲਾਪਤਾ ਲੋਕ ਅਪਣੇ ਘਰ ਦੇ ਲੋਕਾਂ ਨਾਲ ਸੰਪਰਕ ਨਾ ਕਰ ਪਾ ਰਹੇ ਹੋਣ | PhotoPhoto
ਦੋ ਨੰ. ਫ਼ੋਟੋ ਅਮਨਦੀਪ


 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement