ਪੰਜਾਬ ਨੂੰ ਜਨਵਰੀ ਮਹੀਨੇ ਚ ਜੀਐਸਟੀ.ਵੈਟ ਤੇ ਸੀ.ਐਸ.ਟੀ.ਤੋਂ ਕੁਲ1733.95ਕਰੋੜਰੁਪਏਦਾਮਾਲੀਆਹਾਸਲਹੋਇਆ
Published : Feb 4, 2021, 12:25 am IST
Updated : Feb 4, 2021, 12:25 am IST
SHARE ARTICLE
image
image

ਪੰਜਾਬ ਨੂੰ ਜਨਵਰੀ ਮਹੀਨੇ 'ਚ ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਤੋਂ ਕੁਲ 1733.95 ਕਰੋੜ ਰੁਪਏ ਦਾ ਮਾਲੀਆ ਹਾਸਲ ਹੋਇਆ

ਪਿਛਲੇ ਸਾਲ ਦੇ ਮੁਕਾਬਲੇ 5.32 ਫ਼ੀ ਸਦੀ ਵਾਧਾ ਹੋਇਆ

ਚੰਡੀਗੜ੍ਹ, 3 ਫ਼ਰਵਰੀ (ਸੱਤੀ): ਪੰਜਾਬ ਨੂੰ ਇਸ ਸਾਲ ਜਨਵਰੀ ਮਹੀਨੇ ਦੌਰਾਨ ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਤੋਂ ਕੁਲ 1733.95 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ ਜਨਵਰੀ 2020 ਵਿਚ ਇਹੋ ਮਾਲੀਆ 1646.4 ਕਰੋੜ ਰੁਪਏ ਸੀ | ਇਸ ਤਰ੍ਹਾਂ ਜਨਵਰੀ ਮਹੀਨੇ ਵਿਚ ਕੁਲ ਮਾਲੀਏ ਵਿਚ ਪਿਛਲੇ ਸਾਲ ਦੇ ਮੁਕਾਬਲੇ 5.32 ਫ਼ੀ ਸਦੀ ਵਾਧਾ ਹੋਇਆ | 
ਪੰਜਾਬ ਦਾ ਜਨਵਰੀ 2021 ਮਹੀਨੇ ਦੌਰਾਨ ਕੁਲ ਜੀ.ਐਸ.ਟੀ. ਮਾਲੀਆ 1185.96 ਕਰੋੜ ਰੁਪਏ ਰਿਹਾ | ਪਿਛਲੇ ਸਾਲ ਇਸੇ ਮਹੀਨੇ ਦਾ ਕੁਲ ਜੀ.ਐਸ.ਟੀ. ਮਾਲੀਆ 1194.81 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 0.74 ਫ਼ੀ ਸਦੀ ਦਾ ਘਾਟਾ ਦਰਸਾਉਾਦਾ ਹੈ | ਪੰਜਾਬ ਦੇ ਕਰ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਪ੍ਰੈਲ ਤੋਂ ਜਨਵਰੀ, 2021 ਦੌਰਾਨ ਪੰਜਾਬ ਦਾ ਕੁਲ ਜੀ.ਐਸ.ਟੀ. ਮਾਲੀਆ 9066.96 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ 10 ਮਹੀਨਿਆਂ ਦੇ ਸਮੇਂ ਦੌਰਾਨ ਕੁਲ ਜੀ.ਐਸ.ਟੀ. ਮਾਲੀਆ 10,562.51 ਕਰੋੜ ਰੁਪਏ ਸੀ | ਇਸ ਤਰ੍ਹਾਂ 14 ਫ਼ੀ ਸਦੀ ਗਿਰਾਵਟ ਦਰਜ ਕੀਤੀ ਗਈ ਹੈ | ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਜਨਵਰੀ 2021 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿਚੋਂ ਪੰਜਾਬ ਸੂਬੇ ਨੇ 1185.96 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁਲ ਸੁਰੱਖਿਅਤ ਮਾਲੀਏ ਦਾ ਕਰੀਬ 49.35 ਫ਼ੀ ਸਦੀ ਬਣਦਾ ਹੈ | ਇਸ ਤਰ੍ਹਾਂ ਜਨਵਰੀ 2021 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1217.04 ਕਰੋੜ ਰੁਪਏ ਹੈ ਜੋ ਕਿ ਹਾਲੇ ਤਕ ਪ੍ਰਾਪਤ ਨਹੀਂ ਹੋਈ | ਇਸੇ ਤਰ੍ਹਾਂ ਅਪਰੈਲ ਤੋਂ ਜਨਵਰੀ 2021 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 8253 ਕਰੋੜ ਰੁਪਏ ਬਣਦੀ ਹੈ ਜੋ ਕਿ ਭਾਰਤ ਸਰਕਾਰ ਵਲ ਬਾਕਾਇਆ ਪਈ ਹੈ |

imageimage

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement