
ਇਸ ਹਾਦਸੇ ਵਿਚ ਇਕ ਨੌਜਵਾਨ ਜ਼ਖਮੀ ਹੋਇਆ ਹੈ।
ਜਲਾਲਾਬਾਦ - ਦੇਸ਼ ਹੀ ਨਹੀਂ ਪੰਜਾਬ ਵਿਚ ਠੰਡ ਵਧਣ ਕਰਕੇ ਸੜਕ ਹਾਦਸੇ ਲਗਾਤਰ ਵੱਧ ਰਹੇ ਹਨ। ਇਸ ਵਿਚਕਾਰ ਅੱਜ ਤਾਜਾ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਹਾਦਸਾ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿਚ ਇਕ ਨੌਜਵਾਨ ਜ਼ਖਮੀ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਲਗਭਗ ਸਵਾ 9 ਵਜੇ ਦੇ ਕਰੀਬ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਡਰੀਮ ਵਿਲਾ ਪੈਲੇਸ ਦੇ ਨੇੜੇ ਹੋਈ ਬੁਲਟ ਅਤੇ ਮੋਟਰਸਾਈਕਲ ਦੀ ਆਪਸ ਵਿਚ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤੀਸਰਾ ਨੌਜਵਾਨ ਸਖ਼ਤ ਜ਼ਖਮੀ ਹੈ।