
ਲਾਲ ਕਿਲ੍ਹੇ ਦੇ ਘਟਨਾਕ੍ਰਮ ਤੇ ਹਿੰਸਾ ਦੀ ਨਿਰਪੱਖ ਜਾਂਚ ਹੋਵੇ : ਉੱਜਲ ਦੁਸਾਂਝ
ਚੰਡੀਗੜ੍ਹ, 3 ਫ਼ਰਵਰੀ (ਭੁੱਲਰ): ਕੈਨੇਡਾ ਦੇ ਸਾਬਕਾ ਮੰਤਰੀ ਤੇ ਬਿ੍ਟਿਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਉਜਲ ਦੁਸਾਂਝ ਨੇ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਦੇ ਘਟਨਾਕ੍ਰਮ ਅਤੇ ਹੋਈ ਹਿੰਸਾ ਉਥੇ ਅਪਣੇ ਵਿਚਾਰ ਦਿੰਦੇ ਹੋਏ ਇਸ ਸਬੰਧੀ ਭਾਰਤ ਦੇ ਚੀਫ਼ ਜਸਟਿਸ ਐਸ.ਏ.ਬੋਬਡੇ ਨੂੰ ਇਸ ਪੱਤਰ ਲਿਖਿਆ ਹੈ | ਉਨ੍ਹਾਂ ਇਸ ਦਿਨ ਦੇ ਘਟਨਾਕ੍ਰਮ ਤੇ ਹਿੰਸਾ ਦੀ ਨਿਰਪੱਖ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਮੰਗ ਰੱਖੀ ਹੈ | ਉਨ੍ਹਾਂ ਚੀਫ਼ ਜਸਟਿਸ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਉਹ ਬੜੇ ਦੁੱਖ ਨਾਲ ਇਹ ਪੱਤਰ ਲਿਖ ਰਹੇ ਹਨ ਅਤੇ ਜਨਤਕ ਤੌਰ ਉਤੇ ਰਿਪੋਰਟਾਂ ਅਨੁਸਾਰ ਇਹ ਗੜਬੜੀ ਸਪੋਸਰ ਸਾਜਿਸ਼ ਹੈ | ਇਸ ਦਾ ਮਕਸਦ ਸ਼ਾਂਤਮਈ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਹੈ | ਇਸ ਲਈ ਸੁਪਰੀਮ ਕੋਰਟ ਨੂੰ ਅਪਣੀ ਨਿਗਰਾਨੀ ਵਿਚ ਜਾਂਚ ਕਰਵਾਕੇ ਸਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ |