ਬਲਬੀਰ ਰਾਜੇਵਾਲ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਨੂੰ ਮਿਲਿਆ ਚੋਣ ਨਿਸ਼ਾਨ 'ਮੰਜਾ'
Published : Feb 4, 2022, 3:01 pm IST
Updated : Feb 4, 2022, 7:01 pm IST
SHARE ARTICLE
 Balbir Rajewal's party 'Sanyukt Samaj Morcha' gets election symbol 'Manja'
Balbir Rajewal's party 'Sanyukt Samaj Morcha' gets election symbol 'Manja'

ਮੰਜੇ ਅਤੇ ਕੱਪ ਪਲੇਟ ਦੇ ਚੋਣ ਨਿਸ਼ਾਨ ਹੇਠ ਚੋਣ ਲੜੇਗੀ ਕਿਸਾਨਾਂ ਦੀ ਪਾਰਟੀ

ਚੰਡੀਗੜ੍ਹ - ਪੰਜਾਬ ਵਿਚ ਚੋਣ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚਾ (SSM) ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਸੰਯੁਕਤ ਸਮਾਜ ਮੋਰਚਾ ਨੂੰ ਮੰਜੇ ਦਾ ਚੋਣ ਨਿਸਾਨ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮੋਰਚੇ ਵੱਲੋਂ ਚੋਣ ਨਿਸ਼ਾਨ ਵਜੋਂ ਟਰੈਕਟਰ ਦੀ ਮੰਗ ਕੀਤੀ ਗਈ ਸੀ ਪਰ ਉਹਨਾਂ ਦੀ ਇਹ ਮੰਗ ਪੂਰੀ ਨਹੀਂ ਹੋਈ।  
ਕਿਸਾਨਾਂ ਦੀ ਪਾਰਟੀ ਚੋਣ ਨਿਸ਼ਾਨ ਮੰਜਾ ਤੇ ਕੱਪ ਪਲੇਟ ਹੇਠ ਚੋਣ ਲੜਨਗੇ। ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਆਪਣਾ ਫਰੰਟ ਰਜਿਸਟਰਡ ਕਰਵਾਉਣ ਲਈ ਸਖ਼ਤ ਮਿਹਨਤ ਕਰਨੀ ਪਈ। ਉਨ੍ਹਾਂ ਨੇ ਚੋਣ ਕਮਿਸ਼ਨ 'ਤੇ ਵੀ ਦੋਸ਼ ਲਗਾਏ ਸਨ। ਹਾਲਾਂਕਿ ਨਾਮਜ਼ਦਗੀ ਖ਼ਤਮ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਸਿਆਸੀ ਸੰਗਠਨ ਵਜੋਂ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਕਿਸਾਨਾਂ ਨੂੰ ਉਸ ਸਮੇਂ ਮਿਲੀ ਜਦੋਂ ਨਾਮਜ਼ਦਗੀ ਦੇ ਆਖ਼ਰੀ ਦਿਨ ਸਾਂਝੇ ਮੋਰਚੇ ਦੇ ਉਮੀਦਵਾਰਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ।  
 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement