
ਬੀਤੇ ਦਿਨ ਈਡੀ ਨੇ 8 ਘੰਟੇ ਕੀਤੀ ਸੀ ਭੁਪਿੰਦਰ ਹਨੀ ਤੋਂ ਪੁੱਛਗਿੱਛ
ਹਰ ਰੋਜ਼ 2 ਘੰਟੇ ਪ੍ਰਵਾਰਿਕ ਮੈਂਬਰਾਂ ਨੂੰ ਮਿਲ ਸਕੇਗਾ ਭੁਪਿੰਦਰ ਹਨੀ
ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਭੁਪਿੰਦਰ ਹਨੀ ਨੂੰ ਜਲੰਧਰ ਦੀ ਅਦਾਲਤ ਨੇ 8 ਫਰਵਰੀ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਦੌਰਾਨ ਉਹ ਰੋਜ਼ਾਨਾ 2 ਘੰਟੇ ਆਪਣੇ ਪਰਿਵਾਰ ਨੂੰ ਮਿਲ ਸਕੇਗਾ। ਅਦਾਲਤ 'ਚ ਬਹਿਸ ਤੋਂ ਬਾਅਦ ਹਨੀ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ।
ED raids 12 places in Punjab and Haryana over illegal mining
ਦੱਸਣਯੋਗ ਹੈ ਕਿ ਭੁਪਿੰਦਰ ਹਨੀ ਨੂੰ ਈਡੀ ਨੇ ਵੀਰਵਾਰ ਨੂੰ ਜਲੰਧਰ 'ਚ ਪੁੱਛਗਿੱਛ ਲਈ ਬੁਲਾਇਆ ਸੀ, ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਈਡੀ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਨੂੰ ਦੁਪਹਿਰ 1 ਵਜੇ ਦੇ ਕਰੀਬ ਮੈਡੀਕਲ ਜਾਂਚ ਲਈ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ।
ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਈਡੀ ਨੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਮੁਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 10 ਕਰੋੜ ਦੀ ਨਕਦੀ, 12 ਲੱਖ ਰੋਲੇਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ। ਈਡੀ ਨੇ ਹਨੀ ਦੇ ਮੁਹਾਲੀ ਸਥਿਤ ਘਰ ਤੋਂ 8 ਕਰੋੜ ਰੁਪਏ ਅਤੇ ਉਸ ਦੇ ਸਾਥੀ ਸੰਦੀਪ ਦੇ ਲੁਧਿਆਣਾ ਸਥਿਤ ਘਰ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਸਨ। ਸੂਤਰਾਂ ਮੁਤਾਬਕ ਈਡੀ ਦੀ ਜਾਂਚ 'ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਹਨੀ ਦੀ ਆਪਣੇ ਸਾਥੀਆਂ ਨਾਲ ਕੰਸਲਟੈਂਸੀ ਫਰਮ ਸੀ, ਜਿਸ ਦਾ ਸਾਲ 2019-20 ਲਈ ਟਰਨਓਵਰ ਕਰੀਬ 18 ਲੱਖ ਸੀ। ਇਸ ਦੇ ਬਾਵਜੂਦ ਇੰਨੀ ਵੱਡੀ ਰਕਮ ਬਰਾਮਦ ਕੀਤੀ ਗਈ।
Bhupinder Honey on remad
ਜਾਣਕਾਰੀ ਅਨੁਸਾਰ ਈਡੀ ਨੇ ਦੁਪਹਿਰ 3 ਵਜੇ ਭੁਪਿੰਦਰ ਹਨੀ ਤੋਂ ਪੁੱਛਗਿੱਛ ਸ਼ੁਰੂ ਕੀਤੀ ਸੀ ਜਿਸ 'ਚ ਈਡੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਹਨੀ ਨੇ ਘਬਰਾਹਟ ਦੀ ਸ਼ਿਕਾਇਤ ਕੀਤੀ। ਈਡੀ ਦੀ ਟੀਮ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਲੈ ਗਈ। ਉਥੇ ਜਾਂਚ ਕਰਨ 'ਤੇ ਉਹ ਪੂਰੀ ਤਰ੍ਹਾਂ ਫਿੱਟ ਪਾਇਆ ਗਿਆ। ਹਨੀ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਆਈਆਂ ਹਨ। ਹੁਣ ਜਲੰਧਰ ਕੋਰਟ ਵਿਚ ਪੇਸ਼ੀ ਤੋਂ ਬਾਅਦ ਉਸ ਨੂੰ 8 ਫ਼ਰਵਰੀ ਤਕ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ।