
CM ਚੰਨੀ ਤੇ ਨਵਜੋਤ ਸਿੱਧੂ ਸਣੇ ਇਹ ਆਗੂ ਸੰਭਾਲਣਗੇ ਚਾਰਜ
ਨਵੀਂ ਦਿੱਲੀ: ਪੰਜਾਬ ’ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਪਾਰਟੀ ਵਲੋਂ 30 ਸਟਾਰ ਪ੍ਰਚਾਰਕਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
PHOTO
ਇਨ੍ਹਾਂ ਨਾਵਾਂ ਵਿਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਪ੍ਰਿਯੰਕਾ ਗਾਂਧੀ ਦਾ ਨਾਂ ਵੀ ਸ਼ਾਮਲ ਹੈ, ਜੋਕਿ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
Sonia Gandhi
ਇਸ ਦੇ ਇਲਾਵਾ ਹਰੀਸ਼ ਚੌਧਰੀ ਅਤੇ ਅੰਬਿਕਾ ਸੋਨੀ ਵੀ ਉਮੀਦਵਾਰਾਂ ਦੇ ਹੱਕ ’ਚ ਵੋਟਾਂ ਮੰਗਦੇ ਹੋਏ ਨਜ਼ਰ ਆਉਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਉੱਤਰਾਖੰਡ ’ਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਬੀਤੇ ਦਿਨੀਂ ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਗਈ ਸੂਚੀ ਵਿਚੋਂ ਨਵਜੋਤ ਸਿੰਘ ਸਿੱਧੂ ਦਾ ਨਾਂ ਕੱਟਿਆ ਗਿਆ ਸੀ ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਉਨ੍ਹਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਵੀ ਸ਼ਾਮਲ ਸੀ।