
ਭਾਜਪਾ ਇਹ ਸਭ ਬਦਲਾਖੋਰੀ ਦੀ ਭਾਵਨਾ ਨਾਲ ਕਰ ਰਹੀ ਹੈ।
ਚੰਡੀਗੜ੍ਹ - ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਈ. ਡੀ. ਵੱਲੋਂ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਘਟਨਾ ਦੀ ਨਿੰਦਾ ਕੀਤੀ ਤੇ ਭਾਜਪਾ 'ਤੇ ਤੰਜ਼ ਕੱਸਿਆ। ਰਵਨੀਤ ਬਿੱਟੂ ਨੇ ਇਸ ਨੂੰ ਬਦਲਾਖੋਰੀ ਦੀ ਸਿਆਸਤ ਦੱਸਿਆ ਤੇ ਕਿਹਾ ਕਿ ਈ. ਡੀ. ਵੱਲੋਂ ਇਕ ਨੌਜਵਾਨ ਨੂੰ 8-8 ਘੰਟੇ ਇੰਟੈਰੋਗੇਟ ਕੀਤਾ ਜਾਂਦਾ ਹੈ ਅਤੇ ਉਸ ਨੂੰ ਕੁੱਝ ਵੀ ਕਹਿਣ ਲਈ ਮਜ਼ਬੂਰ ਕੀਤਾ ਜਾਂਦਾ ਹੈ। ਪੰਜਾਬ ’ਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਅਤੇ ਇਹ ਕਿਸਾਨ ਅੰਦੋਲਨ ਲਈ ਬਦਲਾ ਲਿਆ ਜਾ ਰਿਹਾ ਹੈ। ਭਾਜਪਾ ਇਹ ਸਭ ਬਦਲਾਖੋਰੀ ਦੀ ਭਾਵਨਾ ਨਾਲ ਕਰ ਰਹੀ ਹੈ।
Ravneet Bittu
ਬਿੱਟੂ ਨੇ ਕਿਹਾ ਕਿ ਭਾਜਪਾ ਨੂੰ ਆਪਣਾ ਨਾਂ ਬਦਲ ਕੇ ਈ. ਡੀ. ਜਾਂ ਸੀ. ਬੀ. ਆਈ. ਰੱਖ ਲੈਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 6 ਫਰਵਰੀ ਦੀ ਫੇਰੀ ਨੂੰ ਲੈ ਕੇ ਕਿਹਾ ਕਿ ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਇਹ ਵਰਚੂਅਲ ਰੈਲੀ ਰਹੇਗੀ। ਜਿਸ ਦੌਰਾਨ ਵਰਕਰਾਂ ਦੀ ਮੰਗ ’ਤੇ ਪੰਜਾਬ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕੀਤਾ ਜਾਵੇਗਾ।