
ਕਿਹਾ- ਮਾਫ਼ੀਆ ਨਵਜੋਤ ਸਿੱਧੂ ਨੂੰ ਸਿਆਸੀ ਤੌਰ ’ਤੇ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ
ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨਵਜੋਤ ਸਿੱਧੂ ਦੇ ਹੱਕ ਵਿਚ ਆਏ ਹਨ ਤੇ ਉਹਨਾਂ ਨੇ ਨਵਜੋਤ ਸਿੱਧੂ ਦੇ ਹੱਕ ਵਿਚ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ਧਰਮਵੀਰ ਗਾਂਧੀ ਦਾ ਕਹਿਣਾ ਹੈ ਕਿ ਸਿੱਧੂ ਖਿਲਾਫ਼ ਵੱਡੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਹਰਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।
Navjot Sidhu
ਮਾਫੀਆ ਵੀ ਸਿੱਧੂ ਨੂੰ ਸਿਆਸਤ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਬਿਕਰਮ ਮਜੀਠੀਆ ਪੂਰੀ ਤਰ੍ਹਾਂ ਈਸਟ ਹਾਲ 'ਚ ਤਾਇਨਾਤ ਹਨ। ਉਨ੍ਹਾਂ ਨੇ ਸਿੱਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦਾ ਮਨ ਬਣਾ ਲਿਆ ਹੈ। ਉਹ ਜਲਦੀ ਹੀ ਅੰਮ੍ਰਿਤਸਰ ਈਸਟ ਹਲਕੇ ਵਿਚ ਜਾਣਗੇ ਅਤੇ ਲੋਕਾਂ ਨੂੰ ਸਿੱਧੂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ।
ਧਰਮਵੀਰ ਗਾਂਧੀ ਦਾ ਕਹਿਣਾ ਹੈ ਕਿ ਕੋਈ ਜਿੰਨਾ ਮਰਜ਼ੀ ਰੋਕਣ ਦੀ ਕੋਸ਼ਿਸ਼ ਕਰੇ ਪਰ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਜ਼ਰੂਰ ਜਿੱਤਣਗੇ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਧਰਮਵੀਰ ਗਾਂਧੀ ਦੀ ਕਾਂਗਰਸ ਨਾਲ ਨੇੜਤਾ ਸਾਹਮਣੇ ਆਈ ਸੀ। ਕਾਂਗਰਸ ਚਾਹੁੰਦੀ ਸੀ ਕਿ ਗਾਂਧੀ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਚੋਣ ਲੜਨ। ਕਾਂਗਰਸ ਨੇ ਵੀ ਉਨ੍ਹਾਂ ਨੂੰ ਬਾਹਰੋਂ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ ਪਰ ਗਾਂਧੀ ਨੇ ਅਜਿਹਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।