ਸਮਾਰਟ ਸਿਟੀ ਪ੍ਰਾਜੈਕਟ ’ਚ ਜਲੰਧਰ ਨੇ ਮਾਰੀ ਬਾਜ਼ੀ, ਪੂਰੇ ਭਾਰਤ 'ਚੋਂ ਹਾਸਲ ਕੀਤਾ 11ਵਾਂ ਰੈਂਕ  
Published : Feb 4, 2022, 1:38 pm IST
Updated : Feb 4, 2022, 1:38 pm IST
SHARE ARTICLE
jalandhar
jalandhar

100 ਸ਼ਹਿਰਾਂ ਦੀ ਨਵੀਂ ਰੈਂਕਿੰਗ ਵਿੱਚ ਜਲੰਧਰ ਇੱਕ ਸਾਲ ’ਚ 86ਵੇਂ ਰੈਂਕ ਤੋਂ 11ਵੇਂ ਰੈਂਕ ’ਤੇ ਪਹੁੰਚਿਆ

ਸ਼ਹਿਰ ’ਚ ਮੌਜੂਦਾ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਚੱਲ ਰਹੇ ਨੇ 900 ਕਰੋੜ ਰੁਪਏ ਦੇ ਪ੍ਰਾਜੈਕਟ : ਸੀ.ਈ.ਓ. ਸਮਾਰਟ ਸਿਟੀ   

ਜਲੰਧਰ : ਜ਼ਿਲ੍ਹਾ ਜਲੰਧਰ ਨੇ ਮਿਸ਼ਨ ਸਮਾਰਟ ਸਿਟੀ ਵਿੱਚ ਦੇਸ਼ ’ਚ 11 ਰੈਂਕ ਹਾਸਲ ਕਰਕੇ ਵੱਡੀ ਉਪਲਬਧੀ ਹਾਸਲ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਸਮਾਰਟ ਸਿਟੀ ਮਿਸ਼ਨ ਦੇ ਸੀ.ਈ.ਓ. ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ 100 ਸ਼ਹਿਰਾਂ ਲਈ ਨਵੀਂ ਰੈਂਕਿੰਗ ਜਾਰੀ ਕੀਤੀ ਗਈ ਹੈ, ਜਿਸ ਵਿੱਚ ਜਲੰਧਰ ਨੇ 11ਵਾਂ ਰੈਂਕ ਹਾਸਲ ਕੀਤਾ ਹੈ।

ਪਿਛਲੇ ਸਾਲ ਸ਼ਹਿਰ 86ਵੇਂ ਸਥਾਨ 'ਤੇ ਸੀ ਜਦਕਿ ਜਨਵਰੀ 'ਚ ਸ਼ਹਿਰ ਨੇ 69ਵਾਂ ਰੈਂਕ ਹਾਸਲ ਕਰਕੇ ਆਪਣੀ ਸਥਿਤੀ ਵਿੱਚ ਸੁਧਾਰ ਕੀਤਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਗਈ ਨਵੀਂ ਰੈਂਕਿੰਗ 'ਚ ਜਲੰਧਰ ਨੂੰ ਸਾਰੇ ਭਾਗੀਦਾਰਾਂ 'ਚ 11ਵਾਂ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਦੇ ਹਿੱਸੇ ਦੀ ਸਮੁੱਚੀ ਰਾਸ਼ੀ ਸਮੇਂ ਸਿਰ ਜਾਰੀ ਕਰਨ ਅਤੇ ਖ਼ਰਚ ਦਰ ਵਿੱਚ ਵਾਧੇ ਨੇ ਇਸ ਸੁਧਾਰ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ।

jalandhar  jldjalandhar jld

 ਉਨ੍ਹਾਂ ਅੱਗੇ ਦੱਸਦਿਆਂ ਕਿਹਾ ਕਿ ਕੁੱਲ 1000 ਕਰੋੜ ਵਿੱਚੋਂ 900 ਕਰੋੜ ਦੇ ਵਿਕਾਸ ਕਾਰਜ ਪਿਛਲੇ ਕੁਝ ਮਹੀਨਿਆਂ ਵਿੱਚ ਜ਼ਮੀਨੀ ਪੱਧਰ 'ਤੇ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਪ੍ਰਮੁੱਖ ਪ੍ਰਾਜੈਕਟ ਜਿਵੇਂ ਕਿ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ, ਬਰਲਟਨ ਪਾਰਕ ਸਪੋਰਟਸ ਹੱਬ ਪ੍ਰਾਜੈਕਟ, ਸਟੋਰਮ ਸੀਵਰੇਜ ਪ੍ਰਾਜੈਕਟ, ਐਲ.ਈ.ਡੀ. ਲਾਈਟਾਂ, ਸਾਲਿਡ ਵੇਸਟ ਦੀ ਬਾਇਓ ਮਾਈਨਿੰਗ, ਗ੍ਰੀਨ ਏਰੀਆ ਡਿਵੈਲਪਮੈਂਟ, ਮਿੱਠਾਪੁਰ ਵਿਖੇ ਸਟੇਡੀਅਮ ਦੀ ਉਸਾਰੀ ਆਦਿ ਕੰਮ ਸ਼ਾਮਲ ਹਨ।

Ghanshyam ThoriGhanshyam Thori

ਸਮਾਰਟ ਸਿਟੀ ਦੇ ਸੀਈਓ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਲੰਧਰ ਸਮਾਰਟ ਸਿਟੀ ਮਿਸ਼ਨ ਨੇ ਅਥਾਰਟੀ ਵੱਲੋਂ ਨਿਰਧਾਰਤ ਸਾਰੇ ਹਿੱਸਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ 100 ਸਮਾਰਟ ਸ਼ਹਿਰਾਂ ਦੀ ਸੂਚੀ ਵਿੱਚ ਜਲੰਧਰ ਨੂੰ ਮੋਹਰੀ ਸ਼ਹਿਰ ਬਣਾਉਣ ਲਈ ਇਸ ਮਿਸ਼ਨ ਵਿੱਚ ਲੱਗੇ ਕਰਮਚਾਰੀਆਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। 

ਇਸ ਦੌਰਾਨ ਸਮਾਰਟ ਸਿਟੀ ਮਿਸ਼ਨ ਦੇ ਸੀ.ਈ.ਓ. ਕਰਨੇਸ਼ ਸ਼ਰਮਾ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਾਲੇ ਜਲੰਧਰ ਪ੍ਰਸ਼ਾਸਨ ਵੱਲੋਂ ਇਸ ਮਿਸ਼ਨ ਤਹਿਤ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement