
ਦੇਖੋ ਕਿਵੇਂ Motor Boat 'ਤੇ ਪੁਲਿਸ ਨੇ ਚਲਾਇਆ ਸਰਚ ਅਭਿਆਨ
ਫਿਰੋਜ਼ਪੁਰ (ਮਲਕੀਅਤ ਸਿੰਘ) : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫ਼ਿਰੋਜ਼ਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਜੁਗਾੜੂ ਫੈਕਟਰੀਆਂ ਲਗਾ ਕੇ ਦੇਸੀ ਸ਼ਰਾਬ ਬਣਾਈ ਜਾ ਰਹੀ ਸੀ।
liquor
ਇਸ ਦੇ ਚਲਦਿਆਂ ਹੀ ਸਥਾਨਕ ਪੁਲਿਸ ਨੇ ਅੱਜ ਲੱਖਾਂ ਲੀਟਰ ਲਾਹਣ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੁਲਿਸ ਵੱਲੋਂ ਮੋਟਰ ਬੋਟਾਂ ਦੀ ਸਹਾਇਤਾ ਨਾਲ ਕਰੀਬ 70 ਕਿਲੋਮੀਟਰ ਸੀਮਾ ਤਕ ਸਤਲੁਜ ਦਰਿਆ ਦੇ ਸਾਰੇ ਪਾਸੇ ਛਾਪੇਮਾਰੀ ਕੀਤੀ ਤੇ ਹੁਣ ਤੱਕ ਪੁਲਿਸ ਵੱਲੋਂ ਲੱਖਾਂ ਲੀਟਰ ਦੇਸੀ ਨਜਾਇਜ਼ ਲਾਹਣ ਬਰਾਮਦ ਕੀਤੀ ਜਾ ਚੁੱਕੀ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
liquor
ਪੁਲਿਸ ਵੱਲੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਨ੍ਹਾਂ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ, ਬੀ.ਐਸ.ਐਫ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ 'ਤੇ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਐਸ.ਐਸ.ਪੀ. ਫ਼ਿਰੋਜ਼ਪੁਰ ਨੇ ਕਿਹਾ ਹੈ ਕਿ ਇੰਨੀ ਵੱਡੀ ਮਾਤਰਾ ਵਿਚ ਲਾਹਣ ਫੜੀ ਗਈ ਹੈ ਜਿਸ ਤਹਿਤ ਹੁਣ ਤਲਾਸ਼ੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।