ਓਵੈਸੀ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ
Published : Feb 4, 2022, 11:31 pm IST
Updated : Feb 4, 2022, 11:31 pm IST
SHARE ARTICLE
image
image

ਓਵੈਸੀ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 4 ਫ਼ਰਵਰੀ : ਆਲ ਇੰਡੀਆ ਮਜਲਿਸ-ਏ-ਇਤੇਹਾਦੁਲ-ਮੁਸਲਿਮੀਨ (ਏ.ਆਈ. ਐਮ.ਆਈ.ਐਮ.) ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਸਰਕਾਰ ਤੋਂ ਨਫ਼ਰਤ ਖ਼ਤਮ ਕਰ ਕੇ ਪਿਆਰ ਕਾਇਮ ਕਰਨ ਦੀ ਅਪੀਲ ਕਰਦੇ ਹੋਏ ਜੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿਤਾ। ਓਵੈਸੀ ਨੇ ਸ਼ੁਕਰਵਾਰ ਨੂੰ ਲੋਕ ਸਭਾ ’ਚ ਉਨ੍ਹਾਂ ’ਤੇ ਹੋਏ ਹਮਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦਖਣਪੰਥੀ ਨਫ਼ਰਤ ਕਾਰਨ ਦੇਸ਼ ਅਤੇ ਸਮਾਜ ਨੂੰ ਨੁਕਸਾਨ ਹੋਵੇਗਾ, ਇਸ ਲਈ ਇਸ ਨੂੰ ਸਰਕਾਰ ਨੂੰ ਰੋਕਣ ਲਈ ਸਖ਼ਤ ਕਦਮ ਚੁਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਇਹ ਕੌਣ ਲੋਕ ਹਨ, ਜੋ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ’ਤੇ ਭੋਰਸਾ ਨਹੀਂ ਕਰ ਕੇ ਗੋਲੀਆਂ ’ਤੇ ਭਰੋਸਾ ਕਰਦੇ ਹਨ। ਸਰਕਾਰ ਨੂੰ ਅਜਿਹੇ ਲੋਕਾਂ ’ਤੇ ਯੂ.ਏ.ਪੀ.ਏ. ਲਗਾਉਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਪਣੀ ਜਾਨ ਦੀ ਫਿਰਕ ਨਹੀਂ ਹੈ। ਜਿਊਂਦਾ ਰਹਿਣਾ ਹੈ ਤਾਂ ਆਵਾਜ਼ ਚੁਕਣੀ ਹੈ। ਉਨ੍ਹਾਂ ਕਿਹਾ,‘‘ਦੇਸ਼ ’ਚੋਂ ਨਫ਼ਰਤ ਨੂੰ ਖ਼ਤਮ ਕਰੋ। ਮੈਨੂੰ ਜੈੱਡ ਸ਼੍ਰੇਣੀ ਦੀ ਸੁਰੱਖਿਆ ਨਹੀਂ ਚਾਹੀਦੀ ਸਗੋਂ ਏ ਕਲਾਸ ਦਾ ਨਾਗਰਿਕ ਬਣਾਈਏ।’’ ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਓਵੈਸੀ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਹਮਲੇ ਤੋਂ ਬਾਅਦ ਤੁਰਤ ਕਾਰਵਾਈ ਕੀਤੀ ਅਤੇ ਦੋਸ਼ੀ ਨੂੰ ਗਿ੍ਰਫ਼ਤਾਰ ਕੀਤਾ ਗਿਆ। ਦੋਸ਼ੀ ਤੋਂ ਹਥਿਆਰ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਸਦਨ ਦੇ ਸਾਹਮਣੇ ਅਪਣੀ ਗੱਲ ਰਖਣਗੇ। ਮੁਸਲਿਮ ਲੀਗ ਦੇ ਈ.ਟੀ. ਮੁਹੰਮਦ ਬਸ਼ੀਰ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਓਵੈਸੀ ’ਤੇ ਵੀਰਵਾਰ ਨੂੰ ਮੇਰਠ ਤੋਂ ਦਿੱਲੀ ਹੁੰਦੇ ਸਮੇਂ ਛਿਜਾਰਸੀ ਟੋਲ ਗੇਟ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ।     (ਏਜੰਸੀ)

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement