ਕਿਸਾਨਾਂ ਨੂੰ ਅਫੀਮ ਦੀ ਖੇਤੀ ਕਰਨ ਲਈ ਇੱਕ ਏਕੜ ਦਾ ਲਾਇਸੈਂਸ ਦਿੱਤਾ ਜਾਵੇਗਾ - ਗੁਰਨਾਮ ਚੜੂਨੀ 
Published : Feb 4, 2022, 9:17 pm IST
Updated : Feb 4, 2022, 9:19 pm IST
SHARE ARTICLE
Gurnam Chaduni
Gurnam Chaduni

ਅਸੀਂ ਦੇਸ਼ ਨੂੰ ਬਚਾਉਣ ਲਈ ਰਾਜਨੀਤੀ ਵਿਚ ਆਏ ਹਾਂ- ਗੁਰਨਾਮ ਚੜੂਨੀ 

ਚੰਡੀਗੜ੍ਹ -  ਭਾਰਤੀ ਕਿਸਾਨ ਯੂਨੀਅਨ ਅਤੇ ਸੰਯੁਕਤ ਸੰਘਰਸ਼ ਪਾਰਟੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਸ਼ੁੱਕਰਵਾਰ ਨੂੰ ਮੁਹਾਲੀ ਵਿਚ ਆਪਣੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਚੜੂਨੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਅਮਨ-ਕਾਨੂੰਨ, ਨਸ਼ਾ, ਬੇਅਦਬੀ, ਨਕਲੀ ਸ਼ਰਾਬ ਅਤੇ ਨਕਲੀ ਖਾਣ-ਪੀਣ ਵਾਲੀਆਂ ਵਸਤਾਂ 'ਤੇ ਸਖ਼ਤ ਕਾਨੂੰਨ ਬਣਾਉਣ ਦੀ ਗੱਲ ਕੀਤੀ ਹੈ। 

Gurnam Singh CharuniGurnam Singh Charuni

ਚੜੂਨੀ ਨੇ ਕਿਹਾ ਕਿ ਅਸੀਂ ਦੇਸ਼ ਨੂੰ ਬਚਾਉਣ ਲਈ ਰਾਜਨੀਤੀ ਵਿਚ ਆਏ ਹਾਂ। ਸਰਕਾਰ ਆਉਣ 'ਤੇ ਕਿਸਾਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਹਰੇਕ ਕਿਸਾਨ ਨੂੰ ਅਫੀਮ ਦੀ ਖੇਤੀ ਕਰਨ ਲਈ ਇੱਕ ਏਕੜ ਦਾ ਲਾਇਸੈਂਸ ਦਿੱਤਾ ਜਾਵੇਗਾ। ਇਸ ਨਾਲ ਆਮਦਨ ਵਧੇਗੀ, ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਨਹੀਂ ਕੀਤੀ ਜਾਵੇਗੀ। ਕਿਸਾਨਾਂ ਨੂੰ ਸਹਿਕਾਰੀ ਖੇਤੀ ਕਰਵਾਈ ਜਾਵੇਗੀ, ਇਸ ਲਈ ਹਜ਼ਾਰਾਂ ਕਿਸਾਨਾਂ ਦਾ ਸਮੂਹ ਬਣਾਇਆ ਜਾਵੇਗਾ। ਉਤਪਾਦਨ ਤੋਂ ਲੈ ਕੇ ਖਪਤਕਾਰ ਤੱਕ ਦਾ ਸਾਰਾ ਕਾਰੋਬਾਰ ਕਿਸਾਨਾਂ ਦੇ ਹੱਥਾਂ ਵਿੱਚ ਹੋਵੇਗਾ।

Gurnam Singh Charuni Gurnam Singh Charuni

ਚੜੂਨੀ ਨੇ ਕਿਹਾ ਕਿ ਹਰੇਕ ਪਰਿਵਾਰ ਦੀ ਸਾਲਾਨਾ ਆਮਦਨ ਵਧਾ ਕੇ ਇੱਕ ਲੱਖ 80 ਹਜ਼ਾਰ ਰੁਪਏ ਕੀਤੀ ਜਾਵੇਗੀ। ਹਰ ਵਿਅਕਤੀ ਦੀ ਰੋਜ਼ਾਨਾ ਆਮਦਨ 100 ਰੁਪਏ ਹੋਣੀ ਚਾਹੀਦੀ ਹੈ। ਜੇਕਰ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲਦਾ ਹੈ, ਤਾਂ ਭਾਵੰਤਰ ਸਕੀਮ ਚਲਾਈ ਜਾਵੇਗੀ। ਫਸਲਾਂ ਦਾ ਮੁਆਵਜ਼ਾ 75 ਹਜ਼ਾਰ ਪ੍ਰਤੀ ਹੈਕਟੇਅਰ ਦਿੱਤਾ ਜਾਵੇਗਾ। ਖੰਡ ਮਿੱਲਾਂ ਵੱਲੋਂ ਕਿਸਾਨ ਨੂੰ 14 ਦਿਨਾਂ ਵਿੱਚ ਅਦਾਇਗੀ ਕੀਤੀ ਜਾਵੇਗੀ। ਖੇਤੀ ਬਜਟ ਨੂੰ ਹੁਲਾਰਾ ਦਿੱਤਾ ਜਾਵੇਗਾ, ਖੇਤੀਬਾੜੀ ਯੂਨੀਵਰਸਿਟੀਆਂ ਖੋਲ੍ਹੀਆਂ ਜਾਣਗੀਆਂ।

ਬਰਸਾਤੀ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਤਾਂ ਜੋ ਇਸ ਦੀ ਖੇਤੀ ਅਤੇ ਰੀਚਾਰਜਿੰਗ ਲਈ ਵਰਤੋਂ ਕੀਤੀ ਜਾ ਸਕੇ। ਪਰਾਲੀ ਤੋਂ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ। ਸਾਰੀਆਂ ਖੰਡ ਮਿੱਲਾਂ ਵਿੱਚ ਪਾਵਰ ਪਲਾਂਟ ਲਗਾਏ ਜਾਣਗੇ। ਪ੍ਰਦੂਸ਼ਣ ਰੁਕ ਜਾਵੇਗਾ। ਬੇਰੁਜ਼ਗਾਰਾਂ ਲਈ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪਰਵਾਸੀ ਭਾਰਤੀਆਂ ਨੂੰ ਪੰਜਾਬ ਵਿਚ ਕਾਰੋਬਾਰ ਕਰਨ ਲਈ ਵਿਸ਼ੇਸ਼ ਰਿਆਇਤਾਂ, ਪੇਂਡੂ ਮਨਰੇਗਾ ਨੂੰ ਖੇਤੀਬਾੜੀ ਨਾਲ ਜੋੜਿਆ ਜਾਵੇਗਾ। ਨੌਕਰੀਆਂ ਵਿਚ ਠੇਕੇਦਾਰੀ ਪ੍ਰਥਾ ਖ਼ਤਮ ਕਰ ਦਿੱਤੀ ਜਾਵੇਗੀ। ਦਿਹਾੜੀਦਾਰ ਮੁਲਾਜ਼ਮਾਂ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।

Gurnam Singh Charuni Gurnam Singh Charuni

ਚੜੂਨੀ ਨੇ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਦਫ਼ਤਰ ਖੁੱਲ੍ਹੇ ਰਹਿਣਗੇ ਤਾਂ ਜੋ ਸ਼ਹਿਰੀਆਂ ਦਾ ਕੰਮਕਾਜ ਨਾ ਰੁਕੇ। ਇਸ ਦੇ ਲਈ ਮੁਲਾਜ਼ਮਾਂ ਦੀਆਂ ਛੁੱਟੀਆਂ ਨਹੀਂ ਕੱਟੀਆਂ ਜਾਣਗੀਆਂ, ਉਨ੍ਹਾਂ ਨੂੰ ਵੀ ਰੋਟੇਸ਼ਨ ਦੇ ਆਧਾਰ 'ਤੇ ਰੱਖਿਆ ਜਾਵੇਗਾ, 20 ਫੀਸਦੀ ਮੁਲਾਜ਼ਮ ਵਾਧੂ ਰੱਖੇ ਜਾਣਗੇ। ਵਿਦੇਸ਼ ਜਾਣ ਲਈ ਸਰਕਾਰੀ ਏਜੰਸੀ ਖੋਲ੍ਹੀ ਜਾਵੇਗੀ, ਜੋ ਰੁਜ਼ਗਾਰ ਵੀ ਦੇਵੇਗੀ ਤੇ ਸਹੂਲਤਾਂ ਵੀ ਦੇਵੇਗੀ।

ਉਹਨਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਅਧਿਕਾਰੀ ਜ਼ਿੰਮੇਵਾਰ ਹੋਣਗੇ। ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਨਕਲੀ ਸ਼ਰਾਬ ਵੇਚਣ 'ਤੇ ਸਖ਼ਤ ਸਜ਼ਾ ਦਾ ਪ੍ਰਬੰਧ ਹੋਵੇਗਾ। ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਨਕਲੀ ਦਵਾਈ 'ਤੇ 10 ਸਾਲ ਦੀ ਕੈਦ, ਨਕਲੀ ਖਾਦ ਸਮੱਗਰੀ ਤੇ 5 ਸਾਲ ਦੀ ਸਜ਼ਾ ਹੋਵੇਗੀ ਤੇ ਇਲਾਜ ਮੁਫ਼ਤ ਹੋਵੇਗਾ।

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement