
ਭਵਾਨੀਗੜ੍ਹ 'ਚ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ
ਕਿਹਾ, ਮੈਂ ਵਿਕਾਸ ਦੇ ਦਮ 'ਤੇ ਵੋਟਾਂ ਮੰਗਦਾ ਹਾਂ
ਸੰਗਰੂਰ, 3 ਫ਼ਰਵਰੀ (ਬਲਵਿੰਦਰ ਸਿੰਘ ਭੁੱਲਰ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਸਿਖ਼ਰਾਂ ਨੂੰ ਛੂਹ ਰਹੀ ਹੈ | ਬੀਤੇ ਦਿਨੀਂ ਭਵਾਨੀਗੜ ਸ਼ਹਿਰ ਵਿਚ ਇਕ ਵੱਡੇ ਚੋਣ ਜਲਸਾ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰ ਕੇ ਉਨਾਂ ਦਾ ਸਾਥ ਦੇਣ ਦਾ ਵਾਅਦਾ ਕੀਤਾ | ਭਵਾਨੀਗੜ ਸ਼ਹਿਰ ਵਿਖੇ ਹੋਏ ਪ੍ਰੋਗਰਾਮ ਵਿਚ ਵੱਡੀ ਗਿਣਤੀ ਨੌਜਵਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਹੋਣ ਦਾ ਫ਼ੈਸਲਾ ਲਿਆ | ਇਨ੍ਹਾਂ ਪਿੰਡਾਂ ਵਿਚ ਪਹਿਲਾਂ ਕਾਂਗਰਸ ਵਲੋਂ ਵਿਜੈ ਇੰਦਰ ਸਿੰਗਲਾ ਦਾ ਪ੍ਰਭਾਵੀ ਚੋਣ ਜਲਸਾ ਕਰਵਾਇਆ ਗਿਆ ਜਿਸ ਵਿਚ ਇਨਾਂ ਨੌਜਵਾਨਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ |
ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੇ ਕਿਹਾ ਕਿ ਉਹ ਵਿਜੈ ਇੰਦਰ ਸਿੰਗਲਾ ਵਲੋਂ ਪਿਛਲੇ ਪੰਜ ਸਾਲਾਂ ਤੋਂ ਕਰਵਾਏ ਵਿਕਾਸ ਤੋਂ ਪ੍ਰਭਾਵਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ | ਅਪਣੇ ਸੰਬੋਧਨ ਵਿਚ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੈਂ ਹਲਕੇ ਦੇ ਲੋਕਾਂ ਤੋਂ ਵਿਕਾਸ ਦੇ ਨਾਂ ਤੇ ਵੋਟਾਂ ਮੰਗ ਰਿਹਾ ਹਾਂ |
ਉਨ੍ਹਾਂ ਕਿਹਾ ਕਿ ਮੇਰੇ ਵਿਰੋਧੀ ਵੀ ਦੱਸਣ ਕਿ ਉਨਾਂ ਨੇ ਹਲਕਾ ਸੰਗਰੂਰ ਲਈ ਕੀ ਕੁੱਝ ਕੀਤਾ ਅਤੇ ਲੋਕ ਉਨਾਂ ਨੂੰ ਵੋਟ ਕਿਸ ਲਈ ਪਾਉਣ? ਉਨ੍ਹਾਂ ਕਾਂਗਰਸ ਵਿਚ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਸ ਤਰਾਂ ਹੁਣ ਤਕ ਹਲਕੇ ਦਾ ਵਿਕਾਸ ਕੀਤਾ ਹੈ ਅਗਾਂਹ ਵੀ ਤੁਹਾਡੀ ਸੇਵਾ ਵਿਚ ਹਾਜ਼ਰ ਰਹਾਂਗਾ |
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਏਜੰਡੇ ਵਿਚ ਸਿਰਫ਼ ਵਿਕਾਸ ਹੀ ਹੈ ਅਤੇ ਉਨ੍ਹਾਂ ਦੀ ਆਰੰਭ ਤੋਂ ਇਹ ਸੋਚ ਸੀ ਕਿ ਰਾਜਨੀਤੀ ਵਿਚ ਲੋਕ ਸੇਵਾ ਕਰਨ ਲਈ ਆਏ |
ਫੋਟੋ 3-19